ਸ਼ਹਿਰ ਦੇ 63 ਲੱਖ ਲੋਕਾਂ ਦੇ ਘਰਾਂ ਅਤੇ ਦੁਕਾਨਾਂ ’ਤੇ ਬੁਲਡੋਜ਼ਰ ਚਲਾਉਣ ਦੀ ਤਿਆਰੀ ’ਚ ਭਾਜਪਾ : ਕੇਜਰੀਵਾਲ
Published : May 17, 2022, 12:09 am IST
Updated : May 17, 2022, 12:09 am IST
SHARE ARTICLE
image
image

ਸ਼ਹਿਰ ਦੇ 63 ਲੱਖ ਲੋਕਾਂ ਦੇ ਘਰਾਂ ਅਤੇ ਦੁਕਾਨਾਂ ’ਤੇ ਬੁਲਡੋਜ਼ਰ ਚਲਾਉਣ ਦੀ ਤਿਆਰੀ ’ਚ ਭਾਜਪਾ : ਕੇਜਰੀਵਾਲ

ਵਿਧਾਇਕਾਂ ਨੂੰ ਦਿਤਾ ਨਿਰਦੇਸ਼, ਕਬਜ਼ਾ ਵਿਰੋਧੀ ਮੁਹਿੰਮ ਦਾ ਵਿਰੋਧ ਕਰਦੇ ਹੋਏ ਜੇਲ ਜਾਣ ਲਈ ਰਹੋ ਤਿਆਰ

ਨਵੀਂ ਦਿੱਲੀ, 16 ਮਈ : ਸ਼ਹਿਰ ਦੇ ਕਈ ਇਲਾਕਿਆਂ ਵਿਚ ਚਲਾਈ ਜਾ ਰਹੇ ਕਬਜੇ ਵਿਰੋਧੀ ਮੁਹਿੰਮ ਦੀ ਆਲੋਚਨਾ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਸ਼ਹਿਰ ਦੇ 63 ਲੱਖ ਲੋਕਾਂ ਦੇ ਘਰਾਂ ਅਤੇ ਦੁਕਾਨਾਂ ’ਤੇ ਬੁਲਡੋਜ਼ਰ ਚਲਿਆ ਤਾਂ ਇਹ ਆਜ਼ਾਦ ਭਾਰਤ ਦੀ “ਸਭ ਤੋਂ ਵੱਡੀ ਤਬਾਹੀ’’ ਹੋਵੇਗੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਸਵੇਰੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਭਾਜਪਾ ਸ਼ਾਸਤ ਨਗਰ ਨਿਗਮਾਂ ਦੇ ਅਧਿਕਾਰੀਆਂ ਵਲੋਂ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿਚ ਚਲਾਏ ਜਾ ਰਹੇ ਕਬਜੇ ਵਿਰੋਧੀ ਮੁਹਿੰਮ ਦਾ ਵਿਰੋਧ ਕਰਦੇ ਹੋਏ ਜੇਲ ਜਾਣ ਲਈ ਤਿਆਰ ਰਹਿਣ। ਉਨ੍ਹਾਂ ਕਿਹਾ, “ਉਹ ਬੁਲਡੋਜਰਾਂ ਨਾਲ ਵੱਖ-ਵੱਖ ਕਲੋਨੀਆਂ ਵਿਚ ਪਹੁੰਚ ਰਹੇ ਹਨ ਅਤੇ ਕਿਸੇ ਵੀ ਦੁਕਾਨ ਅਤੇ ਘਰ ਨੂੰ ਢਾਹ ਰਹੇ ਹਨ। ਭਾਵੇਂ ਲੋਕ ਉਨ੍ਹਾਂ ਨੂੰ ਦਸਤਾਵੇਜ਼ ਦਿਖਾਉਂਦੇ ਹਨ ਕਿ ਢਾਂਚਾ ਜਾਇਜ਼ ਹੈ, ਉਹ ਇਸ ਦੀ ਜਾਂਚ ਨਹੀਂ ਕਰਦੇ’’।
ਕੇਜਰੀਵਾਲ ਨੇ ਇਕ ਆਨਲਾਈਨ ਪ੍ਰੈੱਸ ਕਾਨਫਰੰਸ ਵਿਚ ਕਿਹਾ, “ਦਿੱਲੀ ਨੂੰ ਯੋਜਨਾਬੱਧ ਤਰੀਕੇ ਨਾਲ ਨਹੀਂ ਬਣਾਇਆ ਗਿਆ ਹੈ। ਦਿੱਲੀ ਦੇ 80 ਫ਼ੀ ਸਦੀ ਤੋਂ ਵਧ ਹਿੱਸੇ ਨੂੰ ਗ਼ੈਰ-ਕਾਨੂੰਨੀ ਅਤੇ ਕਬਜ਼ੇ ਵਾਲਾ ਕਿਹਾ ਜਾ ਸਕਦਾ ਹੈ। ਕੀ ਇਸ ਦਾ ਮਤਲਬ ਇਹ ਹੋਵੇਗਾ ਕਿ ਤੁਸੀਂ 80 ਫ਼ੀ ਸਦੀ ਦਿੱਲੀ ਨੂੰ ਤਬਾਹ ਕਰ ਦਿਓਗੇ?”
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਕਬਜ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ, ਉਨ੍ਹਾਂ ਦੀ ਪਾਰਟੀ ਇਸ ਦੇ ਖ਼ਿਲਾਫ਼ ਹੈ। ਉਨ੍ਹਾਂ ਦਸਿਆ ਕਿ ਕਰੀਬ 50 ਲੱਖ ਲੋਕ ਵੱਖ-ਵੱਖ ਅਣ-ਅਧਿਕਾਰਤ ਕਲੋਨੀਆਂ ਵਿਚ ਰਹਿੰਦੇ ਹਨ, 10 ਲੱਖ ਲੋਕ ਝੁੱਗੀਆਂ ਵਿਚ ਰਹਿੰਦੇ ਹਨ ਅਤੇ ਤਿੰਨ ਲੱਖ ਅਜਿਹੇ ਲੋਕ ਹਨ ਜਿਨ੍ਹਾਂ ਨੇ ਅਪਣੇ ਘਰਾਂ ਦੀਆਂ ਛੱਤਾਂ ਨੂੰ ਨਿਰਧਾਰਤ ਸੀਮਾ ਤੋਂ ਵਧ ਬਾਹਰ ਕਢਿਆ ਹੈ ਜਾਂ ਮਕਾਨ ਵਿਚ ਹੋਰ ਤਬਦੀਲੀਆਂ ਕੀਤੀਆਂ ਹਨ, ਜੋ ਅਸਲੀ ਨਕਸ਼ੇ ਤੋਂ ਵਖਰਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ 63 ਲੱਖ ਲੋਕਾਂ ਦੇ ਘਰ ਅਤੇ ਦੁਕਾਨਾਂ ਬੁਲਡੋਜਰਾਂ ਦੀ ਮਦਦ ਨਾਲ ਢਾਹ ਦਿਤੀਆਂ ਜਾਣਗੀਆਂ। ਇਹ ਆਜ਼ਾਦ ਭਾਰਤ ਵਿਚ ਹੋਣ ਵਾਲੀ ਸੱਭ ਤੋਂ ਵੱਡੀ ਤਬਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਬਜ਼ਿਆਂ ਦੇ ਵਿਰੁਧ ਹੈ ਅਤੇ ਚਾਹੁੰਦੀ ਹੈ ਕਿ ਦਿੱਲੀ ਸੁੰਦਰ ਦਿਖੇ ਪਰ ਇਸ ਲਈ 63 ਲੱਖ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਢਾਹੁਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ, ‘‘ਪਿਛਲੇ 15 ਸਾਲਾਂ ਤੋਂ ਭਾਜਪਾ ਦਿੱਲੀ ਨਗਰ ਨਿਗਮ ’ਚ ਸੱਤਾ ਵਿਚ ਹੈ ਅਤੇ ਪੈਸੇ ਲੈ ਰਹੀ ਹੈ। ਉਨ੍ਹਾਂ ਦਾ ਕਾਰਜਕਾਲ 18 ਮਈ ਨੂੰ ਖ਼ਤਮ ਹੋ ਰਿਹਾ ਹੈ। ਕੀ ਤੁਹਾਡੇ ਕੋਲ ਅਜਿਹਾ ਵੱਡਾ ਫ਼ੈਸਲਾ ਲੈਣ ਦਾ ਸੰਵਿਧਾਨਕ ਅਧਿਕਾਰ ਹੈ? ਚੋਣਾਂ ਹੋਣ ਦਿਉ ਅਤੇ ਜਿੱਤਣ ਵਾਲੀ ਪਾਰਟੀ ਨੂੰ ਫ਼ੈਸਲਾ ਕਰਨ ਦਿਉ। ਹਰ ਕੋਈ ਜਾਣਦਾ ਹੈ ਕਿ ਇਸ ਵਾਰ ਸਿਰਫ਼ ‘ਆਪ’ ਹੀ  ਅਮੈਸੀਡੀ ’ਚ ਆਵੇਗੀ।’’ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਕਬਜ਼ਿਆਂ ਦੀ ਸਮੱਸਿਆ ਦਾ ਹੱਲ ਕਰੇਗੀ ਅਤੇ ਵੱਖ-ਵੱਖ ਨਾਜਾਇਜ਼ ਕਾਲੋਨੀਆਂ ’ਚ ਰਹਿੰਦੇ ਲੋਕਾਂ ਨੂੰ ਮਾਲਕਾਨਾ ਅਧਿਕਾਰ ਮਿਲੇਗਾ।      (ਏਜੰਸੀ)

SHARE ARTICLE

ਏਜੰਸੀ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement