ਕਪੂਰਥਲਾ ਕੇਂਦਰੀ ਜੇਲ 'ਚੋਂ ਬਰਾਮਦ ਹੋਏ 4 ਮੋਬਾਈਲ, 5 ਸਿਮ, 4 ਬੈਟਰੀਆਂ ਤੇ ਡਾਟਾ ਕੇਬਲ

By : GAGANDEEP

Published : May 17, 2023, 2:04 pm IST
Updated : May 17, 2023, 2:05 pm IST
SHARE ARTICLE
photo
photo

ਫੋਨ ਮਿਲਣ ਕਾਰਨ ਅਕਸਰ ਸੁਰਖੀਆਂ ਵਿਚ ਰਹਿੰਦੀ ਹੈ ਇਹ ਜੇਲ

 

ਕਪੂਰਥਲਾ : ਕਪੂਰਥਲਾ ਕੇਂਦਰੀ ਜੇਲ 'ਚੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ, ਹੁਣ ਇਕ ਵਾਰ ਫਿਰ ਕਪੂਰਥਲਾ ਜੇਲ 'ਚੋਂ ਤਲਾਸ਼ੀ ਦੌਰਾਨ ਮੋਬਾਇਲ ਫੋਨ, ਸਿਮ ਕਾਰਡ ਆਦਿ ਬਰਾਮਦ ਹੋਏ ਹਨ। ਵੈਸੇ ਤਾਂ ਜੇਲਾਂ ਵਿਚ ਮੋਬਾਈਲ ਫ਼ੋਨ ਮਿਲਣਾ ਆਮ ਗੱਲ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜੇਲਾਂ ਵਿਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ। ਇਸ ਦੇ ਨਾਲ ਹੀ ਹੁਣ ਕਪੂਰਥਲਾ ਜੇਲ ਵਿਚ ਰੋਜ਼ਾਨਾ ਹੀ ਮੋਬਾਈਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ ਅਕਸਰ ਸੁਰਖੀਆਂ ਵਿਚ ਰਹਿੰਦੀ ਹੈ।

ਇਹ ਵੀ ਪੜ੍ਹੋ: ਹਰਿਆਣਾ 'ਚ NIA ਦੀ ਛਾਪੇਮਾਰੀ, ਗੈਂਗਸਟਰ ਲਾਰੈਂਸ, ਬਵਾਨਾ, ਕੌਸ਼ਲ ਨਾਲ ਜੁੜੇ ਲੋਕਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ 

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ ਪ੍ਰਸ਼ਾਸਨ ਵਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਜਿਸ ਦੌਰਾਨ ਜੇਲ ਪ੍ਰਸ਼ਾਸਨ ਨੇ 4 ਮੋਬਾਈਲ ਫ਼ੋਨ, 5 ਸਿਮ ਕਾਰਡ ਅਤੇ 4 ਬੈਟਰੀਆਂ ਅਤੇ ਡਾਟਾ ਕੇਬਲ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਜ਼ਿਆਦਾਤਰ ਤਲਾਕ ਪ੍ਰੇਮ ਵਿਆਹਾਂ ਤੋਂ ਹੀ ਪੈਦਾ ਹੁੰਦੇ ਹਨ : ਸੁਪਰੀਮ ਕੋਰਟ 

|ਜੇਲ ਵਿਚ ਲੜਾਈ ਝਗੜਾ ਕਰਨ ਅਤੇ ਜੇਲ੍ਹ ਮੁਲਾਜ਼ਮ ਦੀ ਵਰਦੀ ’ਤੇ ਹੱਥ ਪਾਉਣ ਦੇ ਦੋਸ਼ ਹੇਠ ਜੇਲ ਵਿਚ ਬੰਦ ਦੋ ਹੋਰ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਇਸ ਸਬੰਧ ਵਿਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿਚ ਜੇਲ੍ਹ ਵਿਚ ਬੰਦ 6 ਹਵਾਲਾਤੀਆਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਅਤੇ ਹੋਰ ਕਾਨੂੰਨੀ ਧਾਰਾਵਾਂ ਤਹਿਤ ਤਿੰਨ ਵੱਖ-ਵੱਖ ਕੇਸ ਦਰਜ ਕੀਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement