ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਸਕੂਲ ’ਚੋਂ ਛੁੱਟੀ ਲੈ ਕੇ ਆ ਰਹੇ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ, ਮੌਤ
Published : May 17, 2023, 1:11 pm IST
Updated : May 17, 2023, 1:11 pm IST
SHARE ARTICLE
photo
photo

ਸ਼ਿਵਮ ਪਰਿਵਾਰ ਦਾ ਇਕਲੌਤਾ ਪੁੱਤਰ ਸੀ

 

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿਚ ਬੁੱਧਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਸਾਈਕਲ ਸਵਾਰ ਵਿਦਿਆਰਥੀ ਨੂੰ ਕੁਚਲ ਦਿਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਿੱਪਰ ਚਾਲਕ ਫ਼ਰਾਰ ਹੋ ਗਿਆ। ਵਿਦਿਆਰਥੀ ਸਿਹਤ ਖਰਾਬ ਹੋਣ ਕਾਰਨ ਛੁੱਟੀ ਲੈ ਕੇ ਸਕੂਲ ਤੋਂ ਘਰ ਜਾ ਰਿਹਾ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ।

ਮ੍ਰਿਤਕ ਦੀ ਪਛਾਣ ਸ਼ਿਵਮ (13) ਵਜੋਂ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ। ਬੁੱਧਵਾਰ ਨੂੰ ਉਹ ਦੋ ਦਿਨਾਂ ਦੀ ਛੁੱਟੀ ਦੀ ਅਰਜ਼ੀ ਦੇਣ ਲਈ ਸਕੂਲ ਗਿਆ ਸੀ। ਇਸ ਤੋਂ ਬਾਅਦ ਉਹ ਸਾਈਕਲ 'ਤੇ ਘਰ ਲਈ ਰਵਾਨਾ ਹੋ ਗਿਆ। ਕੈਲਾਸ਼ ਨਗਰ ਮੋੜ ਨੇੜੇ ਇਕ ਤੇਜ਼ ਰਫਤਾਰ ਟਿੱਪਰ ਨੇ ਸ਼ਿਵਮ ਨੂੰ ਕੁਚਲ ਦਿਤਾ। ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਖੂਨ ਨਾਲ ਲੱਥਪੱਥ ਵਿਦਿਆਰਥੀ ਨੂੰ ਸੜਕ 'ਤੇ ਡਿੱਗਦਾ ਦੇਖ ਡਰਾਈਵਰ ਨੇ ਪਹਿਲਾਂ ਟਿੱਪਰ ਨੂੰ ਸਾਈਡ ’ਤੇ ਰੋਕ ਲਿਆ, ਫਿਰ ਉਥੋਂ ਫ਼ਰਾਰ ਹੋ ਗਿਆ। ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ।

ਸ਼ਿਵਮ ਦੇ ਪਿਤਾ ਵਿਕਾਸ ਕੁਮਾਰ ਨੇ ਦਸਿਆ ਕਿ ਉਹ ਗਹਿਲੇਵਾਲ ਦਾ ਰਹਿਣ ਵਾਲਾ ਹੈ। ਸ਼ਿਵਮ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਉਸ ਦੇ ਲੜਕੇ ਦੀ ਜਾਨ ਚਲੀ ਗਈ ਹੈ। ਉਨ੍ਹਾਂ ਪੁਲਿਸ ਤੋਂ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement