
ਰਾਜਪੁਰਾ ਦਾ ਰਹਿਣ ਵਾਲਾ ਹੈ ਮੁਲਜ਼ਮ ਸਾਹਿਬ
ਰਾਜਪੁਰਾ : ਪੰਜਾਬ ਦੇ ਪਟਿਆਲਾ ਵਿਚ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇੱਥੇ ਰਾਜਪੁਰਾ ਵਿਚ ਇੱਕ ਨੌਜੁਆਨ ਗੁਰਦੁਆਰਾ ਸਿੰਘ ਸਭਾ ਵਿਚ ਨੰਗੇ ਸਿਰ ਚੱਪਲਾਂ ਪਾ ਕੇ ਦਾਖ਼ਲ ਹੋਇਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢ ਦਿਤਾ। ਇਸ ਤੋਂ ਬਾਅਦ ਜਦੋਂ ਉਸ ਨੇ ਦੁਬਾਰਾ ਕੋਸ਼ਿਸ਼ ਕੀਤੀ ਤਾਂ ਸ਼ਰਧਾਲੂ ਗੁੱਸੇ ਵਿਚ ਆ ਗਏ।
ਪੜ੍ਹੋ ਇਹ ਖ਼ਬਰ : ਅੰਮ੍ਰਿਤਸਰ : ਅਗਵਾ ਹੋਈ ਲੜਕੀ ਦੀ ਮਿਲੀ ਲਾਸ਼, ਮਤਰੇਈ ਮਾਂ ਨੇ ਭੈਣ ਨਾਲ ਮਿਲ ਕੇ ਕੀਤਾ ਕਤਲ
ਉਨ੍ਹਾਂ ਨੌਜੁਆਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਹਵਾਲੇ ਕਰ ਦਿਤਾ। ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ। ਫੜਿਆ ਗਿਆ ਨੌਜੁਆਨ ਰਾਜਪੁਰਾ ਦਾ ਰਹਿਣ ਵਾਲਾ ਹੈ। ਉਸਦਾ ਨਾਮ ਸਾਹਿਲ ਹੈ ਅਤੇ ਉਹ ਚੰਡੀਗੜ੍ਹ ਵਿਚ ਨੌਕਰੀ ਵੀ ਕਰਦਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਇਸ ਤੋਂ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਚ ਵੀ ਸਰੋਵਰ ਕੋਲ ਇੱਕ ਔਰਤ ਸ਼ਰਾਬ ਪੀਂਦੀ ਹੋਈ ਮਿਲੀ ਸੀ। ਜਿਸ ਨੂੰ ਇੱਕ ਸ਼ਰਧਾਲੂ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿਤੀ ਸੀ।
ਪੜ੍ਹੋ ਇਹ ਖ਼ਬਰ : ਪੰਜਾਬ ਦੀ ਧੀ ਰਵਨੀਤ ਕੌਰ ਦੀ ਬਣੀ ਕਮਿਸ਼ਨ ਆਫ਼ ਇੰਡੀਆ (CCI) ਦੀ ਪਹਿਲੀ ਮਹਿਲਾ ਚੇਅਰਪਰਸਨ
ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਸੀਸੀਟੀਵੀ 'ਚ ਨਜ਼ਰ ਆ ਰਿਹਾ ਹੈ। ਗੁਰਦੁਆਰਾ ਸਾਹਿਬ ਵਿਚ 15 ਤੋਂ 16 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਪੁਲਿਸ ਵਲੋਂ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਨੌਜੁਆਨ ਪਹਿਲਾਂ ਵੀ ਗੁਰਦੁਆਰਾ ਸਾਹਿਬ ਆਉਂਦਾ ਰਿਹਾ ਹੈ ਜਾਂ ਪਹਿਲੀ ਵਾਰ ਆਇਆ ਹੈ।
ਪੜ੍ਹੋ ਇਹ ਖ਼ਬਰ : ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਸਕੂਲ ’ਚੋਂ ਛੁੱਟੀ ਲੈ ਕੇ ਆ ਰਹੇ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ, ਮੌਤ
ਇਸ ਸਬੰਧੀ ਪੁਲਿਸ ਨੇ ਦਸਿਆ ਕਿ ਸਾਹਿਲ ਚੱਪਲਾਂ ਪਾ ਕੇ ਅੰਦਰ ਆਇਆ ਸੀ। ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿਤਾ ਗਿਆ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਨੌਜੁਆਨ ਨੇ ਇਹ ਸਭ ਕਿਉਂ ਕੀਤਾ? ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਹੈੱਡ ਗ੍ਰੰਥੀ ਅਵਤਾਰ ਸਿੰਘ ਨੇ ਦਸਿਆ ਕਿ ਨੌਜੁਆਨ ਨੂੰ ਇੱਕ ਵਾਰ ਰੋਕ ਕੇ ਬਾਹਰ ਕੱਢਿਆ ਗਿਆ। ਔਰਤਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਪਿੱਛੇ ਹਟ ਗਿਆ। ਸਾਹਿਲ ਨੇ ਉਨ੍ਹਾਂ ਨੂੰ ਸਿਰਫ ਇੰਨਾ ਹੀ ਦਸਿਆ ਕਿ ਉਸ ਦੇ ਪਿਤਾ ਨੇ ਉਸ ਨੂੰ ਇੱਥੇ ਭੇਜਿਆ ਹੈ। ਇਸ ਘਟਨਾ ਤੋਂ ਬਾਅਦ ਸੰਗਤਾਂ ਵਿਚ ਰੋਸ ਹੈ। ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ।