ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਹੱਦੀ ਖੇਤਰਾਂ 'ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ 

By : KOMALJEET

Published : May 17, 2023, 7:22 pm IST
Updated : May 17, 2023, 7:22 pm IST
SHARE ARTICLE
SPL DGP LAW AND ORDER ARPIT SHUKLA CHAIRS HIGH-LEVEL MEETING WITH BSF TO STRENGTHEN SECURITY AT BORDER AREAS
SPL DGP LAW AND ORDER ARPIT SHUKLA CHAIRS HIGH-LEVEL MEETING WITH BSF TO STRENGTHEN SECURITY AT BORDER AREAS

ਡੀ.ਜੀ.ਪੀ. ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ

- ਵਿਸ਼ੇਸ਼  ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ 'ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ  ਸੀਮਾ ਸੁਰੱਖਿਆ ਬਲ ਨਾਲ ਉਚ ਪਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ/ਅੰਮ੍ਰਿਤਸਰ : ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਅਰਪਿਤ ਸ਼ੁਕਲਾ ਨੇ ਇਥੇ ਬੁੱਧਵਾਰ ਨੂੰ ਦਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰਾਂ ਦੀ ਆਵਾਜਾਈ 'ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਪਿੰਡਾਂ ਵਿਚ ਰਣਨੀਤਕ ਥਾਵਾਂ 'ਤੇ ਸੀ.ਸੀ.ਟੀ.ਵੀ. ਲਗਾਉਣ ਲਈ 20 ਕਰੋੜ ਰੁਪਏ ਮਨਜੂਰ ਕੀਤੇ ਹਨ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿਚ ਮਦਦ ਕਰਨ ਸਬੰਧੀ ਇਤਲਾਹ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ।

ਵਿਸ਼ੇਸ਼ ਡੀ.ਜੀ.ਪੀ., ਆਈ.ਜੀ. ਫ਼ਰੰਟੀਅਰ ਹੈੱਡਕੁਆਰਟਰ, ਬੀ.ਐਸ.ਐਫ਼. ਜਲੰਧਰ ਡਾ: ਅਤੁਲ ਫੁਲਜ਼ੇਲੇ ਬੀ.ਐਸ.ਐਫ਼. ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸਰਹੱਦ ਪਾਰ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ 'ਤੇ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ ਸਾਂਝੀ ਤਾਲਮੇਲ ਕਮ ਸਮੀਖਿਆ ਮੀਟਿੰਗ ਕਰਨ ਲਈ ਅੰਮ੍ਰਿਤਸਰ ਦੇ ਖਾਸਾ ਵਿਖੇ ਪਹੁੰਚੇ ਸਨ। ਮੀਟਿੰਗ ਵਿਚ ਡੀ.ਆਈ.ਜੀ. ਬਾਰਡਰ ਰੇਂਜ ਨਰਿੰਦਰ ਭਾਰਗਵ ਅਤੇ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਸਮੇਤ ਬੀ.ਐਸ.ਐਫ਼. ਦੇ ਚਾਰ ਡੀ.ਆਈ.ਜੀ. ਅਤੇ ਬੀ.ਐਸ.ਐਫ਼.ਦੇ ਚਾਰ ਕਮਾਂਡੈਂਟ ਵੀ ਹਾਜ਼ਰ ਸਨ।

ਬੀ.ਐਸ.ਐਫ਼. ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨ ਅਪਰੇਸ਼ਨਾਂ ਦਾ ਮੁਕਾਬਲਾ ਕਰਨ ਲਈ ਦੋਵੇਂ ਸੁਰੱਖਿਆ ਬਲਾਂ ਨੂੰ ਮਿਲ ਕੇ ਅਤੇ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਰਹੱਦ ਪਾਰ ਤੋਂ ਪੰਜਾਬ ਵਿਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿਤਾ।

ਇਹ ਵੀ ਪੜ੍ਹੋ :  ਨੌਜੁਆਨ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ, ਨਗਰ ਕੌਂਸਲ ਦੇ ਮੁਲਾਜ਼ਮਾਂ 'ਤੇ  ਤੰਗ ਪ੍ਰੇਸ਼ਾਨ ਕਰਨ ਦਾ ਇਲਜ਼ਾਮ

ਸਪੈਸ਼ਲ ਡੀ.ਜੀ.ਪੀ. ਨੇ ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸ.ਐਸ.ਪੀਜ਼) ਨੂੰ ਸੁਰੱਖਿਆ ਦੀ ਨਜ਼ਰ ਤੋਂ ਪੁਲਿਸ ਬਲ ਨੂੰ ਹੋਰ ਮਜ਼ਬੂਤ ਤੇ ਮੁਸਤੈਦ ਹੋਣ ਲਈ ਕਿਹਾ ਜੋ ਕਿ ਭਾਰਤ ਵਾਲੇ ਪਾਸੇ ਅਪਰਾਧੀਆਂ ਦੁਆਰਾ ਡਰੋਨਾਂ ਰਾਹੀਂ ਸੁੱਟੇ ਜਾਂਦੇ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਰੋਕਣ ਵਿਚ ਮਦਦ ਕਰੇਗਾ।

ਉਨ੍ਹਾਂ ਨੇ ਸਰਹੱਦ ਪਾਰੋਂ ਤਸਕਰੀ ਵਿਚ ਸ਼ਾਮਲ ਭਾਰਤੀ ਨਾਗਰਿਕਾਂ ‘ਤੇ ਨਜਰ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਸਰਹੱਦੀ ਪਿੰਡਾਂ ਵਿਚ ਰਣਨੀਤਕ ਸਥਾਨਾਂ ਅਤੇ ਹੌਟਸਪੌਟਸ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਬੀ.ਐਸ.ਐਫ਼. ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪੰਜਾਬ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਉਹ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜਰ ਰੱਖੀ ਜਾ ਸਕੇ ਅਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।    

ਸਪੈਸ਼ਲ ਡੀਜੀਪੀ ਅਰਪਿਤ ਸੁਕਲਾ ਨੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਖ਼ਾਸ ਤੌਰ 'ਤੇ ਰਾਤ ਵੇਲੇ ਪੁਲਿਸ ਚੌਕੀਆਂ ਨੂੰ ਵਧਾਉਣ ਅਤੇ ਹਰ ਨਾਕੇ 'ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ, ਜਿਸ ਨਾਲ ਅਤਿਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਸਲਾਹ ਦਿਤੀ ਕਿ ਸਾਰੇ ਨਾਕਿਆਂ ਨੂੰ ਇਸ ਤਰੀਕੇ ਨਾਲ ਸਿੰਕ੍ਰੋਨਾਈਜ਼ ਕੀਤਾ ਜਾਣਾ ਚਾਹੀਦਾ ਹੈ ਕਿ ਉਹ ਇਕ ਕਾਲ 'ਤੇ ਤੁਰਤ ਹੀ ਮੁਸਤੈਦ ਹੋ ਜਾਣ।

ਉਨਾਂ ਨੇ ਸਰਹੱਦੀ ਖੇਤਰਾਂ ਵਿਚ ਤਸਕਰਾਂ ਅਤੇ ਅਪਰਾਧੀਆਂ ਦਰਮਿਆਨ ਗਠਜੋੜ ਨੂੰ ਰੋਕਣ ਲਈ ਸਰਹੱਦੀ ਖੇਤਰਾਂ ਵਿਚ ਗ੍ਰਾਮ ਸੁਰੱਖਿਆ ਕਮੇਟੀਆਂ (ਵੀਡੀਸੀ) ਨੂੰ ਸਰਗਰਮ ਕਰਨ ਦਾ ਪ੍ਰਸਤਾਵ ਵੀ ਦਿਤਾ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਇਹ ਕਮੇਟੀਆਂ ਪੁਲਿਸ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨਗੀਆਂ ਅਤੇ ਸਰਹੱਦੀ ਰਾਜ ਵਿਚੋਂ ਨਸ਼ਾ, ਅਤਿਵਾਦੀਆਂ ਅਤੇ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸਾਂ ਨੂੰ ਦੂਣ-ਸਵਾਇਆ ਕਰਨਗੀਆਂ।

ਇਸ ਦੌਰਾਨ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ, ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟਿਆਲ, ਐਸ.ਐਸ.ਪੀ. ਗੁਰਦਾਸਪੁਰ ਹਰੀਸ਼ ਦਿਆਮਾ, ਐਸ.ਐਸ.ਪੀ. ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ, ਐਸ.ਐਸ.ਪੀ. ਫ਼ਾਜ਼ਿਲਕਾ ਅਵਨੀਤ ਕੌਰ ਸਿੱਧੂ, ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਅਤੇ ਐਸ.ਐਸ.ਪੀ. ਤਰਨਤਾਰਨ ਗੁਰਮੀਤ ਸਿੰਘ ਚੌਹਾਨ ਵੀ ਹਾਜ਼ਰ ਹੋਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement