ਮੁੱਖ ਮੰਤਰੀ ਵਲੋਂ ਜਲੰਧਰ ਵਾਸੀਆਂ ਲਈ ਵੱਡਾ ਤੋਹਫ਼ਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

By : KOMALJEET

Published : May 17, 2023, 7:34 pm IST
Updated : May 17, 2023, 7:34 pm IST
SHARE ARTICLE
CM Bhagwant Mann
CM Bhagwant Mann

ਕਿਹਾ, ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਈ.ਵੀ.ਐਮ. ਦਾ ਬਟਨ ਨੱਪ ਕੇ ਕੂੜ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਦਾ ਮੂੰਹ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੇ ਜਲੰਧਰ ਦੇ ਵੋਟਰਾਂ ਦਾ ਧਨਵਾਦ ਕੀਤਾ
ਜਲੰਧਰ :  ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿਚ ਦਿਤੇ ਸ਼ਾਨਦਾਰ ਫਤਵੇ ਲਈ ਉਹ ਨਿਜੀ ਤੌਰ 'ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈ.ਵੀ.ਐਮ. ਦਾ ਇਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਵਿਰੁਧ ਜ਼ਹਿਰ ਉਗਲ ਰਹੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿਚ ਆਇਆ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ੰਡਾਂ ਦੀ ਵਰਤੋਂ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤਕ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤਕ 17.46 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤਕ ਮੁਕੰਮਲ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਦੇ ਹੱਕ ਵਿਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਕਾਰਾਤਮਕ ਅਤੇ ਨਫ਼ਰਤ ਭਰੇ ਕੂੜ ਪ੍ਰਚਾਰ ਨੂੰ ਸਿਰੋਂ ਤੋਂ ਨਾਕਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਬੇਮਿਸਾਲ ਤਰੱਕੀ, ਲੋਕਾਂ ਦੀ ਭਲਾਈ ਅਤੇ ਹੋਰ ਉਪਰਾਲਿਆਂ ਦੇ ਹੱਕ ਵਿਚ ਵੋਟਾਂ ਪਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿਥੇ ਉਨ੍ਹਾਂ ਨੇ ਵਿਕਾਸ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ, ਉਥੇ ਉਨ੍ਹਾਂ ਦੇ ਵਿਰੋਧੀਆਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਵੋਟਾਂ ਮੰਗੀਆਂ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿਚ ਜ਼ਬਰਦਸਤ ਫਤਵਾ ਦੇ ਕੇ ਵਿਰੋਧੀ ਧਿਰਾਂ ਨੂੰ ਸ਼ਾਂਤ ਕਰ ਦਿਤਾ ਹੈ ਅਤੇ ਹੁਣ ਇਸ ਦੇ ਬਦਲੇ ਜਲੰਧਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਧੁਰੇ ਵਜੋਂ ਜਲੰਧਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ :  ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਹੱਦੀ ਖੇਤਰਾਂ 'ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ 

ਮੁੱਖ ਮੰਤਰੀ ਨੇ ਕਿਹਾ, “ਇਸ ਜਿੱਤ ਨੇ ਮੈਨੂੰ ਲੋਕਾਂ ਦੀ ਸੇਵਾ ਹੋਰ ਵੀ ਹਲੀਮੀ ਅਤੇ ਸਮਰਪਤ ਹੋ ਕੇ ਕਰਨ ਦੀ ਭਾਵਨਾ ਨਾਲ ਭਰ ਦਿਤਾ ਹੈ।” ਉਨ੍ਹਾਂ ਕਿਹਾ ਕਿ ਭਾਵੇਂ ਨਵੇਂ ਚੁਣੇ ਗਏ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਖਾਕਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੜ ਸੁਰਜੀਤੀ ਦੀ ਰਾਹ 'ਤੇ ਹੈ ਕਿਉਂਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨਵੇਂ-ਨਵੇਂ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ ਢੁਕਵਾਂ ਜਵਾਬ ਦਿਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਲੋਕਾਂ ਦੇ ਭਲੇ ਲਈ ਜੁਟੀ ਸੂਬਾ ਸਰਕਾਰ ਵਿਰੁਧ ਆਪਸ ਵਿਚ ਹੱਥ ਮਿਲਾ ਲਿਆ ਸੀ ਪਰ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਦਿਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ। ਪਹਿਲੇ ਪੜਾਅ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿਚ ਸੱਤ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਪਠਾਨਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫ਼ਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement