ਮੁੱਖ ਮੰਤਰੀ ਨੇ ਵਾਅਦਾ ਪੁਗਾਇਆ, ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ
Published : May 17, 2023, 7:19 pm IST
Updated : May 17, 2023, 7:19 pm IST
SHARE ARTICLE
CM FULFILLS PROMISE WITH PEOPLE OF JALANDHAR PARLIAMENTARY SEGMENT
CM FULFILLS PROMISE WITH PEOPLE OF JALANDHAR PARLIAMENTARY SEGMENT

13.74 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਇਆ ਸੜਕ ਦਾ ਨਿਰਮਾਣ ਕਾਰਜ ਸਤੰਬਰ ਤਕ ਹੋਵੇਗਾ ਮੁਕੰਮਲ

 

ਆਦਮਪੁਰ (ਜਲੰਧਰ): ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ ਦਾ ਦਿਨ ‘ਇਤਿਹਾਸਕ ਦਿਨ’ ਹੈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ: ਸਰਹੱਦ 'ਤੇ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਦੇਵੇਗੀ 1 ਲੱਖ ਰੁਪਏ ਦਾ ਇਨਾਮ

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੂਰਾ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਕਿਉਂਕਿ ਇਸ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ਉਤੇ ਪਹੁੰਚਉਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਮੁਕੰਮਲ ਹੋਣ ਨਾਲ ਇਸ ਖੇਤਰ ਵਿਚ ਵਪਾਰ ਅਤੇ ਉਦਯੋਗ ਨੂੰ ਵੀ ਢੁਕਵਾਂ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ: ਏਅਰ ਇੰਡੀਆ ਦੀ ਦਿੱਲੀ-ਸਿਡਨੀ ਫਲਾਈਟ ਵਿਚ ਉਡਾਣ ਦੌਰਾਨ ਲੱਗੇ ਤੇਜ਼ ਝਟਕੇ, ਕਈ ਯਾਤਰੀ ਜ਼ਖ਼ਮੀ

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਸੂਬਾ ਸਰਕਾਰ ਦੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਲੰਧਰ ਤੋਂ ਨਵੇਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਸਹੁੰ ਚੁੱਕਣਾ ਅਜੇ ਬਾਕੀ ਹੈ ਪਰ ਸੜਕ ਦਾ ਕੰਮ ਸ਼ੁਰੂ ਵੀ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੜਕ ਦਾ ਨਿਰਮਾਣ ਸਤੰਬਰ ਤਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਆਪਣਾ ਵਾਅਦਾ ਪੂਰਾ ਕੀਤਾ ਹੈ।

ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚੇ ਸਬੰਧੀ ਪਟੀਸ਼ਨ ’ਤੇ ਸੁਣਵਾਈ: ਹਾਈ ਕੋਰਟ ਨੇ ਡੀਜੀਪੀ ਨੂੰ 24 ਮਈ ਨੂੰ ਕੀਤਾ ਤਲਬ

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਸੜਕ ਦੇ ਨਿਰਮਾਣ ਲਈ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਸਮੇਂ ਉੱਚ ਗੁਣਵੱਤਾ ਦੇ ਮਿਆਰ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਵੀ ਇਸ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ ਤਾਂ ਜੋ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement