ਸਰਕਾਰੀ ਬੱਸਾਂ ਲਈ ਡੀਜ਼ਲ 'ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ
Published : May 17, 2023, 7:25 pm IST
Updated : May 17, 2023, 7:26 pm IST
SHARE ARTICLE
Laljit Singh Bhullar
Laljit Singh Bhullar

ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦਸਿਆ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਬੱਸ ਸੇਵਾ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਦੀ ਅਪਣੀ ਵਚਨਬੱਧਤਾ ਤਹਿਤ ਬਾਜ਼ਾਰੀ ਕੀਮਤ ਨਾਲੋਂ ਘੱਟ ਮੁੱਲ 'ਤੇ ਡੀਜ਼ਲ ਖ਼ਰੀਦਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਸਰਕਾਰ ਨੂੰ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ 'ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ: ਸਰਹੱਦ 'ਤੇ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜਾਬ ਪੁਲਿਸ ਦੇਵੇਗੀ 1 ਲੱਖ ਰੁਪਏ ਦਾ ਇਨਾਮ 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀ.ਆਰ.ਟੀ.ਸੀ. ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿਚ ਲੱਗੇ ਅਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ, 2023 ਤਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ 'ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ।

ਇਹ ਵੀ ਪੜ੍ਹੋ: ਏਅਰ ਇੰਡੀਆ ਦੀ ਦਿੱਲੀ-ਸਿਡਨੀ ਫਲਾਈਟ ਵਿਚ ਉਡਾਣ ਦੌਰਾਨ ਲੱਗੇ ਤੇਜ਼ ਝਟਕੇ, ਕਈ ਯਾਤਰੀ ਜ਼ਖ਼ਮੀ

ਕੈਬਨਿਟ ਮੰਤਰੀ ਨੇ ਦਸਿਆ ਕਿ ਸੂਬੇ ਵਿਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿਤੀ ਮਨਜ਼ੂਰੀ 

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਵਾਅਦਾ ਪੁਗਾਇਆ, ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ  

ਟਰਾਂਸੋਪਰਟ ਮੰਤਰੀ ਨੇ ਦਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿਚ ਤੇਲ ਦੀਆਂ ਕੀਮਤਾਂ 'ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement