ਅੰਮ੍ਰਿਤਸਰ ਬਾਰਡਰ 'ਤੇ ਪਹੁੰਚਿਆ ਪਾਕਿਸਤਾਨੀ ਡਰੋਨ : ਤਲਾਸ਼ੀ ਲੈਣ 'ਤੇ ਹੈਰੋਇਨ ਦੇ 2 ਪੈਕਟ ਹੋਏ ਬਰਾਮਦ
Published : May 17, 2023, 11:34 am IST
Updated : May 17, 2023, 11:34 am IST
SHARE ARTICLE
photo
photo

ਜ਼ਬਤ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 108.5 ਕਰੋੜ ਰੁਪਏ ਦੱਸੀ ਜਾ ਰਹੀ ਹੈ

 

ਅੰਮ੍ਰਿਤਸਰ : ਇੱਕ ਪਾਕਿਸਤਾਨੀ ਡਰੋਨ ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਕੱਕੜ ਵਿਚ ਦਾਖ਼ਲ ਹੋਇਆ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿਤੀ। ਜਵਾਨਾਂ ਨੇ ਪੂਰੇ ਪਿੰਡ ਨੂੰ ਸੀਲ ਕਰ ਦਿਤਾ। ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।

ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਤਲਾਸ਼ੀ ਦੌਰਾਨ ਜਵਾਨਾਂ ਨੇ ਟੇਪ ਨਾਲ ਲਪੇਟੇ 2 ਪੈਕਟ ਬਰਾਮਦ ਕੀਤੇ। ਜਿਸ ਵਿਚ ਕਰੀਬ 15 ਕਿਲੋ ਹੈਰੋਇਨ ਬਰਾਮਦ ਹੋਈ। ਅੰਤਰਰਾਸ਼ਟਰੀ ਬਜ਼ਾਰ ਵਿਚ ਨਸ਼ਿਆਂ ਦੀ ਕੀਮਤ ਕਰੋੜਾਂ ਰੁਪਏ ਵਿਚ ਹੈ।

ਬੀਐਸਐਫ ਅਧਿਕਾਰੀਆਂ ਨੇ ਦਸਿਆ ਕਿ ਡਰੋਨ ਅਕਸਰ ਸਰਹੱਦੀ ਖੇਤਰ ਵਿਚ ਦਾਖਲ ਹੁੰਦੇ ਹਨ। ਆਵਾਜ਼ ਸੁਣ ਕੇ ਜਵਾਨਾਂ ਨੇ ਫਾਇਰਿੰਗ ਕਰਕੇ ਉਨ੍ਹਾਂ ਨੂੰ ਭਜਾ ਦਿਤਾ। ਪਾਕਿਸਤਾਨ ਵਿਚ ਬੈਠੇ ਤਸਕਰ ਡਰੋਨ ਦੀ ਮਦਦ ਨਾਲ ਇੱਥੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਦੇ ਹਨ। ਉਨ੍ਹਾਂ ਦੀ ਚੇਨ ਨੂੰ ਤੋੜਨ ਲਈ ਜਵਾਨ ਸਮੇਂ-ਸਮੇਂ 'ਤੇ ਇਲਾਕੇ 'ਚ ਤਲਾਸ਼ੀ ਲੈਂਦੇ ਰਹਿੰਦੇ ਹਨ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement