
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ
ਸੁਜਾਨਪੁਰ: ਪਠਾਨਕੋਟ ਦੇ ਸੁਜਾਨਪੁਰ ਥਾਣੇ ਵਿਚ ਹਫੜਾ-ਦਫੜੀ ਮੱਚ ਗਈ। ਇਥੇ ਨੇੜਲੇ ਖੇਤਾਂ ਵਿਚ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਸੀ ਜੋ ਹੌਲੀ-ਹੌਲੀ ਥਾਣੇ ਵੱਲ ਵਧ ਗਈ। ਜਿਸ ਕਾਰਨ ਥਾਣੇ ਵਿਚ ਪਏ ਦੋ ਪੁਰਾਣੇ ਵਾਹਨ ਵੀ ਇਸ ਦੀ ਲਪੇਟ ਵਿਚ ਆ ਗਏ।
ਇਹ ਵੀ ਪੜ੍ਹੋ: ਸਿੰਚਾਈ ਘੁਟਾਲਾ : ਹਾਈਕੋਰਟ ਵਲੋਂ ਪੰਜਾਬ ਸਰਕਾਰ, ਸੀਬੀਆਈ ਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ
ਇਸ ਨੂੰ ਦੇਖ ਕੇ ਥਾਣੇ 'ਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਹਾਲਾਂਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ, ਉਦੋਂ ਤੱਕ ਥਾਣੇ 'ਚ ਪਈਆਂ 2 ਪੁਰਾਣੀਆਂ ਕਾਰਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ।
ਇਹ ਵੀ ਪੜ੍ਹੋ: ਵਿਆਹ ਤੋਂ 15 ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
ਇਸ ਸਬੰਧੀ ਗੱਲ ਕਰਦਿਆਂ ਥਾਣਾ ਇੰਚਾਰਜ ਅਨਿਲ ਪਵਾਰ ਨੇ ਦੱਸਿਆ ਕਿ ਉਹ ਥਾਣੇ ਤੋਂ ਜਾਂਚ ਲਈ ਗਏ ਹੋਏ ਸਨ। ਇਸ ਸਬੰਧੀ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਤੁਰੰਤ ਮੌਕੇ 'ਤੇ ਪੁੱਜੇ। ਫਿਲਹਾਲ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਕਿ ਖੇਤਾਂ 'ਚ ਪਈ ਫਸਲ ਦੇ ਬਚੇ ਹੋਏ ਖੂੰਹਦ ਨੂੰ ਕਿਸਾਨ ਵਲੋਂ ਅੱਗ ਲਗਾਈ ਗਈ ਸੀ ਜਾਂ ਖ਼ੁਦ ਹੀ ਅੱਗ ਲੱਗ ਗਈ।