ਕਰਜ਼ੇ ਤੋਂ ਪਰੇਸ਼ਾਨ ਦੋ ਬੱਚੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ
Published : May 17, 2023, 10:09 am IST
Updated : May 17, 2023, 10:09 am IST
SHARE ARTICLE
photo
photo

ਪਰਿਵਾਰ ਵਿਚ ਅਮਰੀਕ ਸਿੰਘ, ਪਤਨੀ ਤੇ ਦੋ ਧੀਆਂ ਹੀ ਸਨ। ਅਮਰੀਕ ਦੇ ਪਿਤਾ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਗਈ ਸੀ। 

 

ਹੁਸ਼ਿਆਰਪੁਰ : ਕਰਜ਼ੇ ਦੀ ਮਾਰ ਝੱਲ ਰਹੇ ਦੋ ਬੱਚੀਆਂ ਦੇ ਪਿਓ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਘਰ ਤੋਂ ਹੀ ਥੋੜੀ ਦੂਰੀ ਤੇ ਪੁਲ ਦੀ ਰੇਲਿੰਗ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਕਿਸੇ ਰਾਹਗੀਰ ਨੇ ਥਾਣਾ ਬੁੱਲੋਵਾਲ ਪੁਲਿਸ ਨੂੰ ਸੂਚਨਾ ਦਿੱਤੀ ਤੇ ਮੌਕੇ ’ਤੇ ਪਹੁੰਚ ਕੇ ਏਐੱਸਆਈ ਨਰਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਭੇਜ ਦਿਤਾ।

ਮ੍ਰਿਤਕ ਦੀ ਪਛਾਣ ਅਮਰੀਕ ਸਿੰਘ(33) ਪੁੱਤਰ ਸਤਨਾਮ ਸਿੰਘ ਨਿਵਾਸੀ ਨੈਨੋਵਾਲ ਬੈਧ ਵਜੋਂ ਹੋਈ ਹੈ। ਉਸ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਡਰਾਈਵਰੀ ਕਰਦਾ ਸੀ। ਉਹ ਖ਼ੁਦ ਵੀ ਲੋਕਾਂ ਦੇ ਘਰਾਂ ਚ ਕੰਮ ਕਰ ਕੇ ਘਰ ਦਾ ਗੁਜ਼ਾਰਾ ਚਲਾਉਂਦੀ ਸੀ। ਪਿਛਲੇ ਕੁੱਝ ਦਿਨਾਂ ਤੋਂ ਅਮਰੀਕ ਸਿੰਘ ਘਰ ਨਹੀਂ ਆਇਆ ਸੀ ਤੇ ਉਸ ਦਾ ਫੋਨ ਵੀ ਸਵਿੱਚ ਆਫ਼ ਸੀ। 

ਸੋਮਵਾਰ ਜਦੋਂ ਉਹ ਕਿਸੇ ਦੇ ਘਰ ਕੰਮ ਕਰਨ ਗਈ ਹੋਈ ਸੀ ਤਾਂ ਉਸ ਕੋਲ ਇਕ ਪੁਲਿਸ ਮੁਲਾਜ਼ਮ ਆਇਆ ਜਿਸ ਨੇ ਮੈਨੂੰ ਥਾਣੇ ਆਉਣ ਲਈ ਕਿਹਾ। ਥਾਣੇ ਪਹੁੰਚ ਕੇ ਸਾਰੀ ਘਟਨਾ ਬਾਰੇ ਪਤਾ ਲੱਗਿਆ। ਉਸ ਨੇ ਦਸਿਆ ਕਿ ਉਸ ਦੀਆਂ ਦੋ ਧੀਆਂ ਅੱਠ ਤੇ ਦਸ ਦੀਆਂ ਹਨ। ਪਰਿਵਾਰ ਵਿਚ ਅਮਰੀਕ ਸਿੰਘ, ਪਤਨੀ ਤੇ ਦੋ ਧੀਆਂ ਹੀ ਸਨ। ਅਮਰੀਕ ਦੇ ਪਿਤਾ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਗਈ ਸੀ। 

ਪਿੰਡ ਨੈਨੋਵਾਲ ਵੈਧ ਦੇ ਸਰਪੰਚ ਨਗਿੰਦਰ ਸਿੰਘ ਨੇ ਦਸਿਆ ਕਿ ਅਮਰੀਕ ਸਿੰਘ ਨੇ ਕੁਝ ਸਮਾਂ ਪਹਿਲਾਂ ਕੁਝ ਲੋਕਾਂ ਤੋਂ ਕਰਜ਼ਾ ਲਿਆ ਸੀ, ਜੋ ਉਸ ਨੂੰ ਪਿਛਲੇ ਸਮੇਂ ਤੋਂ ਕਰਜ਼ੇ ਦੀ ਵਾਪਸੀ ਲਈ ਪਰੇਸ਼ਾਨ ਕਰ ਰਹੇ ਸੀ। ਪੈਸਿਆਂ ਦਾ ਇੰਤਜ਼ਾਮ ਨਾ ਹੋਣ ’ਤੇ ਕਰਜ਼ਦਾਰਾਂ ਤੋਂ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਹੀ ਅਮਰੀਕ ਸਿੰਘ ਨੇ ਇਹ ਕਦਮ ਉਠਾਇਆ ਹੈ। 

ਏਐੱਸਆਈ ਨਰਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਮੋਬਾਈਲ ਤੋਂ ਵੇਰਵਾ ਕੱਢ ਕੇ ਪੜਤਾਲ ਕੀਤੀ ਜਾਵੇਗੀ। ਜੇ ਕੋਈ ਕਸੂਰਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement