ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜੁਆਨਾਂ ਦੀ ਮੌਤ
Published : May 17, 2023, 2:24 pm IST
Updated : May 17, 2023, 2:24 pm IST
SHARE ARTICLE
Two Punjabi youths died in a road accident in Canada
Two Punjabi youths died in a road accident in Canada

ਸੰਗਰੂਰ ਨਾਲ ਸਬੰਧਤ ਸਨ ਦੋਵੇਂ ਨੌਜੁਆਨ

 

ਸੰਗਰੂਰ : ਕੈਨੇਡਾ ਦੇ ਉਂਟਾਰੀਓ ਵਿਚ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀ ਨੌਜੁਆਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਰੋਜ਼ੀ ਰੋਟੀ ਅਤੇ ਉਚੇਰੀ ਸਿਖਿਆ ਲਈ ਕੈਨੇਡਾ ਗਏ ਇਨ੍ਹਾਂ ਨੌਜੁਆਨਾਂ ਨੂੰ ਨਹੀਂ ਪਤਾ ਸੀ ਕਿ ਉਹ ਕਦੇ ਵੀ ਅਪਣੀ ਧਰਤੀ ’ਤੇ ਵਾਪਸ ਨਹੀਂ ਆ ਸਕਣਗੇ। ਸੰਗਰੂਰ ਦਾ 22 ਸਾਲਾ ਸਚਿਨ ਤਕਰੀਬਨ ਡੇਢ ਸਾਲ ਪਹਿਲਾਂ ਅਪਣੇ ਮਾਂ-ਪਿਓ, ਭੈਣ ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ, 2 ਦਿਨ ਪਹਿਲਾਂ ਸੜਕ ਹਾਦਸੇ ਵਿਚ ਉਸ ਦੀ ਮੌਤ ਹੋਣ ਦੀ ਸੂਚਨਾ ਪ੍ਰਵਾਰਕ ਮੈਂਬਰਾਂ ਨੂੰ ਮਿਲੀ।

ਇਹ ਵੀ ਪੜ੍ਹੋ: ਕਪੂਰਥਲਾ ਕੇਂਦਰੀ ਜੇਲ 'ਚੋਂ ਬਰਾਮਦ ਹੋਏ 4 ਮੋਬਾਈਲ, 5 ਸਿਮ, 4 ਬੈਟਰੀਆਂ ਤੇ ਡਾਟਾ ਕੇਬਲ

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਉਨ੍ਹਾਂ ਨੂੰ ਸਵੇਰੇ ਸਾਢੇ ਚਾਰ ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ ਹੈ। ਇਸ ਹਾਦਸੇ ਦਾ ਸ਼ਿਕਾਰ ਹੋਇਆ ਦੂਜਾ ਨੌਜੁਆਨ ਬਲਵਿੰਦਰ ਸਿੰਘ ਗੋਲਡੀ ਸੰਗਰੂਰ ਦੇ ਹਲਕਾ ਸੁਨਾਮ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਸੀ, ਉਸ ਦੀ ਵੀ ਮੌਤ ਹੋ ਗਈ। ਇਹ ਨੌਜੁਆਨ ਅਪਣੀ ਮਾਂ ਦਾ ਇਕਲੋਤਾ ਪੁੱਤਰ ਸੀ, ਉਸ ਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ ਹੁਣ ਘਰ ਵਿਚ ਇਕੱਲੀ ਮਾਂ ਰਹਿ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਵਿਭਾਗ ‘ਚ ਫੇਰਬਦਲ, ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੇ ਵੱਡੀ ਪੱਧਰ ‘ਤੇ ਤਬਾਦਲੇ

ਸੰਗਰੂਰ ਦਾ  ਨੌਜੁਆਨ ਅਪਣੇ ਪਿੱਛੇ ਮਾਂ-ਬਾਪ ਇਕ ਭੈਣ ਅਤੇ ਭਰਾ ਨੂੰ ਛੱਡ ਗਿਆ ਹੈ। ਦੋਵਾਂ ਪ੍ਰਵਾਰਾਂ ਵਲੋਂ ਅਪਣੇ ਪੁੱਤਰਾਂ ਦੀ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਕੋਲ ਗੁਹਾਰ ਲਗਾਈ ਜਾ ਰਹੀ ਹੈ। ਸਚਿਨ ਦੇ ਪਿਤਾ ਰਾਜੇਸ਼ ਕੁਮਾਰ ਨੇ ਸਰਕਾਰ ਕੋਲ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ਵਿਰੁਧ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਇਥੋਂ ਦੀਆਂ ਸਰਕਾਰਾਂ ਨੌਜੁਆਨਾਂ ਨੂੰ ਚੰਗਾ ਰੁਜ਼ਗਾਰ ਮੁਹਈਆ ਕਰਵਾਉਣ ਤਾਂ ਕਿਸੇ ਵੀ ਮਾਂ ਦੇ ਪੁੱਤ ਨੂੰ ਵਿਦੇਸ਼ ਨਾ ਜਾਣਾ ਪਵੇ।  

Tags: accident, canada

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement