Amritsar News: 2 ਨਜਾਇਜ਼ ਹਥਿਆਰ, ਸਮੇਤ 10 ਜਿੰਦਾ ਰੌਂਦ ਬਰਾਮਦ, ਪਿਛਲੇ ਸਬੰਧਾਂ ਦੀ ਜਾਂਚ ਜਾਰੀ
Published : May 17, 2024, 10:45 am IST
Updated : May 17, 2024, 10:45 am IST
SHARE ARTICLE
File Photo
File Photo

ਜਗਰੂਪ ਉਰਫ਼ ਜੂਪਾ ਅਮਰੀਕਾ ਸਥਿਤ ਗੈਂਗਸਟਰ ਪਵਿੱਤਰ ਚੌੜਾ ਦਾ ਨਜ਼ਦੀਕੀ ਸਾਥੀ ਹੈ।

Amritsar News: ਅੰਮ੍ਰਿਤਸਰ - ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵੱਲੋਂ ਸਾਰੇ ਉੱਚ ਅਫ਼ਸਰਾਂ ਅਤੇ ਮੁੱਖ ਅਫ਼ਸਰਾ ਨੂੰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੋ ਇਹਨਾਂ ਹਦਾਇਤਾ ਤਹਿਤ ਹਰਿੰਦਰ ਸਿੰਘ ਗਿੱਲ ਐਸ.ਪੀ (ਡੀ) ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਜ਼ੇਰੇ ਨਿਗਰਾਨੀ ਹੇਠ ਸਪੈਸ਼ਲ ਸੈੱਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ

ਜਦੋਂ ਉਹਨਾਂ ਵੱਲੋ ਗੁਪਤ ਸੂਚਨਾ ਦੇ ਆਧਾਰ 'ਤੇ ਪਵਿੱਤਰ ਚੌੜਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਜਗਰੂਪ ਉਰਫ਼ ਬਿਕਰਮ ਉਰਫ਼ ਜੂਪਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੰਨਣਕੇ ਥਾਣਾ ਮਹਿਤਾ ਨੂੰ ਇੱਕ 9 MM ਪਿਸਟਲ ਸਮੇਤ ਇੱਕ ਮੈਗਜ਼ੀਨ, 06 ਜ਼ਿੰਦਾ ਰੌਂਦ ਅਤੇ ਇੱਕ 32 ਬੋਰ ਪਿਸਟਲ ਸਮੇਤ ਇੱਕ ਮੈਗਜੀਨ ਅਤੇ 04 ਜ਼ਿੰਦਾ ਰੌਂਦਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਜਿਸ ਸਬੰਧੀ ਉਕਤ ਜਗਰੂਪ ਉਰਫ਼ ਜੂਪਾ ਖਿਲਾਫ਼ ਥਾਣਾ ਮਹਿਤਾ ਵਿਖੇ ਮੁਕੱਦਮਾ ਨੰ. 40 ਮਿਤੀ 16.05.2024 ਜੁਰਮ 25/54/59 ਅਸਲਾ ਐਕਟ ਤਹਿਤ ਦਰਜ ਰਜਿਸਟਰ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਗਰੂਪ ਉਰਫ਼ ਜੂਪਾ ਅਮਰੀਕਾ ਸਥਿਤ ਗੈਂਗਸਟਰ ਪਵਿੱਤਰ ਚੌੜਾ ਦਾ ਨਜ਼ਦੀਕੀ ਸਾਥੀ ਹੈ।

ਉਕਤ ਗ੍ਰਿਫ਼ਤਾਰ ਦੋਸ਼ੀ ਕੋਲੋਂ ਬੇਹੱਦ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਉਸਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਇਸਦੇ ਹੋਰ ਸਾਥੀਆ ਦਾ ਪਤਾ ਲਗਾਇਆ ਜਾ ਸਕੇ। ਰਿਕਵਰੀ:- 1. ਇੱਕ 9 MM ਪਿਸਟਲ 2. ਇੱਕ 32 ਬੋਰ ਪਿਸਟਲ 3. ਦੋ ਮੈਗਜੀਨ 4. 06 ਜਿੰਦਾ ਰੌਂਦ 9 MM 5. 04 ਜਿੰਦਾ ਰੌਂਦ 32 ਬੋਰ

 (For more Punjabi news apart from 2 illegal weapons, including 10 live rounds recovered, investigation into previous links continues, stay tuned to Rozana Spokesman)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement