Behbal Kalan GoliKand : ਸਾਬਕਾ SSP ਚਰਨਜੀਤ ਸ਼ਰਮਾ ਫਰੀਦਕੋਟ ਦੀ ਅਦਾਲਤ 'ਚ ਹੋਏ ਪੇਸ਼
Published : May 17, 2024, 3:41 pm IST
Updated : May 17, 2024, 3:41 pm IST
SHARE ARTICLE
 Former SSP Charanjit Sharma appeared in Faridkot court Behbal Kalan GoliKand news
Former SSP Charanjit Sharma appeared in Faridkot court Behbal Kalan GoliKand news

Behbal Kalan GoliKand: 19 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

 Former SSP Charanjit Sharma appeared in Faridkot court Behbal Kalan GoliKand news: ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਸ਼ੁੱਕਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿਚ ਹੋਈ। ਸੁਣਵਾਈ ਦੌਰਾਨ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਹਾਜ਼ਰ ਸਨ।

ਇਹ ਵੀ ਪੜ੍ਹੋ: Jagraon Robbery News: ਬਜ਼ੁਰਗ 'ਤੇ ਵੀ ਨਹੀਂ ਖਾਧਾ ਤਰਸ, ਦੋ ਨੌਜਵਾਨਾਂ ਨੇ ਘੇਰ ਕੇ ਕੀਤੀ ਲੁੱਟ, ਉਤੋਂ ਆ ਗਏ ਲੋਕ, ਫਿਰ...

ਜਦੋਂਕਿ ਇਸ ਮਾਮਲੇ ਦੇ ਹੋਰ ਮੁਲਜ਼ਮਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਦੋਵਾਂ ਮਾਮਲਿਆਂ ਦੀ ਸੁਣਵਾਈ ਲਈ ਅਗਲੀ ਤਰੀਕ 19 ਜੁਲਾਈ 2024 ਤੈਅ ਕੀਤੀ ਹੈ।

ਇਹ ਵੀ ਪੜ੍ਹੋ: Punjab News : ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ 

ਪੁਲਿਸ ਨੇ 2015 ਵਿੱਚ ਗੋਲੀ ਚਲਾਈ ਸੀ
ਦੱਸ ਦੇਈਏ ਕਿ ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਗੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਜਿਸ ਦੇ ਵਿਰੋਧ ਵਿਚ 14 ਅਕਤੂਬਰ 2015 ਨੂੰ ਸਿੱਖ ਸੰਗਤਾਂ ਵੱਲੋਂ ਕੋਟਕਪੂਰਾ ਬੱਤੀ ਵਾਲਾ ਚੌਕ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ 'ਤੇ ਪੁਲਿਸ ਕਾਰਵਾਈ ਦੌਰਾਨ ਕੋਟਕਪੂਰਾ 'ਚ ਕਈ ਲੋਕ ਜ਼ਖ਼ਮੀ ਹੋ ਗਏ। ਜਦੋਂਕਿ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿਚ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਉਕਤ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿਚ ਧਾਰਮਿਕ ਅਤੇ ਸਿਆਸੀ ਉਥਲ-ਪੁਥਲ ਮਚ ਗਈ। ਹੁਣ ਤੱਕ ਸਿੱਖ ਸੰਗਤ ਇਸ ਮਾਮਲੇ ਵਿਚ ਇਨਸਾਫ਼ ਦੀ ਗੁਹਾਰ ਲਗਾ ਰਹੀ ਹੈ। ਹਾਲਾਂਕਿ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਤੇਜ਼ੀ ਨਾਲ ਚੱਲ ਰਹੀ ਹੈ।

(For more Punjabi news apart from Former SSP Charanjit Sharma appeared in Faridkot court Behbal Kalan GoliKand news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement