Jagraon Robbery News: ਬਜ਼ੁਰਗ 'ਤੇ ਵੀ ਨਹੀਂ ਖਾਧਾ ਤਰਸ, ਦੋ ਨੌਜਵਾਨਾਂ ਨੇ ਘੇਰ ਕੇ ਕੀਤੀ ਲੁੱਟ, ਉਤੋਂ ਆ ਗਏ ਲੋਕ, ਫਿਰ....
Published : May 17, 2024, 3:13 pm IST
Updated : May 17, 2024, 3:16 pm IST
SHARE ARTICLE
Jagraon Robbery News in punjabi
Jagraon Robbery News in punjabi

Jagraon Robbery News: ਬਜ਼ੁਰਗ ਬਾਜ਼ਾਰ ਤੋਂ ਸਮਾਨ ਲੈ ਕੇ ਜਾ ਰਿਹਾ ਸੀ ਘਰ

Jagraon Robbery News in punjabi : ਜਗਰਾਓਂ ਦੇ ਪਿੰਡ ਅਖਾੜਾ ਵਿਚ ਬਾਈਕ ਸਵਾਰ ਦੋ ਲੁਟੇਰਿਆਂ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਨਿਸ਼ਾਨਾ ਬਣਾ ਕੇ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ। ਇਸ ਦੌਰਾਨ ਜਦੋਂ ਬਜ਼ੁਰਗ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਬਾਈਕ ਸਵਾਰ ਦੋ ਲੁਟੇਰਿਆਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ: Punjab News : ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ  

ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮੁਲਜ਼ਮਾਂ ਦੀ ਪਛਾਣ ਸਮਨਦੀਪ ਸਿੰਘ ਵਾਸੀ ਬੁਰਜ ਨਕਲੀਆ ਅਤੇ ਹਰਪਾਲ ਸਿੰਘ ਵਾਸੀ ਗਾਲਿਬ ਕਲਾਂ ਵਾਸੀ ਜਗਰਾਓ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Abohor News: ਖੇਤ ਵਿਚ ਪਾਣੀ ਪਿੱਛੇ ਲੜ ਪਏ ਚਾਚਾ-ਭਤੀਜਾ, ਬਚਾਉਣ ਲਈ ਅੱਗੇ ਆਏ ਮੈਂਬਰ ਵੀ ਹੋਏ ਲਹੂ-ਲੁਹਾਣ

ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਮਾਮਲੇ ਸਬੰਧੀ ਚੌਕੀ ਕਾਉਂਕੇ ਕਲਾਂ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਬੂਟਾ ਸਿੰਘ ਵਾਸੀ ਸ਼ੇਰਾਵਾਲਾ ਗੇਟ ਪਿੰਡ ਅਖਾੜਾ ਨੇ ਦੱਸਿਆ ਕਿ ਉਹ ਘਰ ਦਾ ਰਾਸ਼ਨ ਲੈਣ ਲਈ ਐਕਟਿਵਾ ’ਤੇ ਜਗਰਾਉਂ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਜਦੋਂ ਉਹ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਘੇਰ ਲਿਆ ਤੇ ਉਸ ਦਾ ਮੋਬਾਈਲ ਫੋਨ ਖੋਹ ਲਿਆ। ਇਸ ਦੌਰਾਨ ਉਸ ਨੇ ਰੌਲਾ ਪਾਇਆ ਤਾਂ ਖੇਤਾਂ ਵਿਚ ਕੰਮ ਕਰ ਰਹੇ ਆਸ ਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ ਤੇ ਉਨ੍ਹਾਂ ਨੇ ਲੁਟੇਰਿਆਂ ਨੂੰ ਕਾਬੂ ਕਰ ਲਿਆ। ਆਸ ਪਾਸ ਦੇ ਲੋਕਾਂ ਨੇ ਲੁਟੇਰਿਆਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। 

(For more Punjabi news apart from Jagraon Robbery News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement