lok sabha Elections 2024: ਪੰਜਾਬ 'ਚ ਉਮੀਦਵਾਰਾਂ ਨੇ ਤੋੜਿਆ 20 ਸਾਲ ਦਾ ਰਿਕਾਰਡ, 13 ਸੀਟਾਂ 'ਤੇ 349 ਨੇ 598 ਨਾਮਜ਼ਦਗੀਆਂ ਭਰੀਆਂ
Published : May 17, 2024, 6:48 pm IST
Updated : May 17, 2024, 6:48 pm IST
SHARE ARTICLE
Lok Sabha Elections 2024 News in punjabi
Lok Sabha Elections 2024 News in punjabi

lok sabha Elections 2024: 111 ਕਾਗਜ਼ ਰੱਦ, 6 ਨੇ ਵਾਪਸ ਲਏ ਆਪਣੇ ਨਾਂ

Lok Sabha Elections 2024 News in punjabi : ਪੰਜਾਬ ਵਿਚ ਲੋਕ ਸਭਾ ਚੋਣਾਂ 2024 ਦੌਰਾਨ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ 'ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ।  ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿਚ ਸਨ। ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ ਸੀ, ਜਿਸ ਤੋਂ ਬਾਅਦ ਵੱਡੀਆਂ ਪਾਰਟੀਆਂ ਤੋਂ ਇਲਾਵਾ ਹੋਰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

ਇਹ ਵੀ ਪੜ੍ਹੋ: Haryana News: ਵਿਆਹ ਦੇ 2 ਮਹੀਨੇ ਬਾਅਦ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 7ਵੇਂ ਗੇੜ ਦੀਆਂ ਚੋਣਾਂ ਲਈ ਨਾਮਜ਼ਦਗੀਆਂ 7 ਤੋਂ 14 ਮਈ ਤੱਕ ਦਾਖ਼ਲ ਕੀਤੀਆਂ ਜਾਣੀਆਂ ਹਨ। 14 ਮਈ ਤੱਕ 466 ਉਮੀਦਵਾਰਾਂ ਨੇ 598 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਅੱਜ 17 ਮਈ ਸ਼ੁੱਕਰਵਾਰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਸਨ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇ ਜਾਣਗੇ। ਇਸ ਦੇ ਨਾਲ ਹੀ ਇਸ ਤੋਂ ਬਾਅਦ ਚੋਣ ਮਾਹੌਲ ਗਰਮਾਉਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ: Raja Warring News: ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ: ਰਾਜਾ ਵੜਿੰਗ  

ਭਾਜਪਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਦੌਰੇ 'ਤੇ ਹੋਣਗੇ। ਜਿਸ ਤੋਂ ਬਾਅਦ ਕਈ ਸਮੀਕਰਨ ਬਦਲ ਜਾਣਗੇ। ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਫੈਸਲਾ ਨਹੀਂ ਲਿਆ ਹੈ, ਉਹ ਇਨ੍ਹਾਂ ਵੱਡੀਆਂ ਰੈਲੀਆਂ ਤੋਂ ਬਾਅਦ ਆਪਣਾ ਫੈਸਲਾ ਲੈ ਸਕਦੇ ਹਨ ਜਾਂ ਬਦਲ ਸਕਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Lok Sabha Elections 2024 News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement