ਖ਼ਬਰਾਂ |

ਤਾਜ਼ਾ |

Punjab Weather News: ਪੰਜਾਬ ’ਚ ਗਰਮੀ ਨੇ ਲੋਕਾਂ ਦਾ ਕੀਤਾ ਬੁਰਾ ਹਾਲ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Published : May 17, 2024, 11:24 am IST
Updated : May 17, 2024, 11:24 am IST
SHARE ARTICLE
Punjab Weather News in punjabi
Punjab Weather News in punjabi

Punjab Weather News: ਬਠਿੰਡਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ, ਜਿਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ

Punjab Weather News in punjabi: ਪੰਜਾਬ ’ਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ। ਮੌਸਮ ਕੇਂਦਰ ਚੰਡੀਗੜ੍ਹ ਨੇ 20 ਮਈ ਤੱਕ ਮੌਸਮ ਦਾ ਰੈੱਡ ਤੇ ਆਰੈਂਜ ਅਲਰਟ ਜਾਰੀ ਕੀਤਾ ਹੋਇਆ ਹੈ ਜਿਸ ਵਿਚ ਲੂ ਚੱਲੇਗੀ ਤੇ ਗਰਮੀ ਪਰੇਸ਼ਾਨ ਕਰੇਗੀ। ਬੀਤੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤੇਜ਼ ਧੁੱਪ ਨਿਕਲੀ ਤੇ ਗਰਮੀ ਨੇ ਬੁਰਾ ਹਾਲ ਕੀਤਾ।

ਇਹ ਵੀ ਪੜ੍ਹੋ: Ambala Accident News: ਸੜਕ ਹਾਦਸੇ 'ਚ ਹੌਲਦਾਰ ਦੀ ਮੌਤ, ਤੇਜ਼ ਰਫਤਾਰ ਕੰਟੇਨਰ ਨੇ ਮਾਰੀ ਟੱਕਰ  

ਬਠਿੰਡਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ, ਜਿਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਦੋ ਹੋਰ ਜ਼ਿਲ੍ਹਿਆਂ ’ਚ ਫ਼ਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਤੇ ਫ਼ਿਰੋਜ਼ਪੁਰ ਦਾ 43.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜ਼ਿਲ੍ਹਾ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ, ਲੁਧਿਆਣਾ, ਪਟਿਆਲਾ ਤੇ ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਇਹ ਵੀ ਪੜ੍ਹੋ: Punjab News: ਮੁਹਾਲੀ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ 2 ਗੁਰਗੇ ਕੀਤੇ ਗ੍ਰਿਫਤਾਰ  

ਮੌਸਮ ਕੇਂਦਰ ਚੰਡੀਗੜ੍ਹ ਦੀ ਜਾਰੀ ਐਡਵਾਈਜ਼ਰੀ ਮੁਤਾਬਕ ਉੱਤਰੀ ਖੇਤਰ ਵਿਚ ਆਉਣ ਵਾਲੇ ਦੋ ਦਿਨਾਂ ਵਿਚ ਤਾਪਮਾਨ ਦੋ ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। 20 ਮਈ ਤੱਕ ਪੰਜਾਬ ਵਿਚ ਲੂ ਵਰਗੇ ਹਾਲਾਤ ਕਾਇਮ ਰਹਿਣਗੇ। ਦੱਸ ਦੇਈਏ ਕਿ ਸਰਕਾਰ ਨੇ ਬੀਤੇ ਦਿਨੀਂ ਗਰਮੀ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। 1 ਜੂਨ ਤੋਂ ਲੈ ਤੇ 30 ਜੂਨ ਤੱਕ  ਸੂਬੇ ਦੇ ਸਾਰੇ ਸਕੂਲ ਬੰਦ ਰਹਿਣਗੇ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Weather News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement