Nawanshahr : ਸੀਨੀਅਰ ਕਾਂਗਰਸੀ ਆਗੂਆਂ ਸੁਰਜੀਤ ਭਾਟੀਆ ਅਤੇ ਸੰਦੀਪ ਭਾਟੀਆ ਦੀ ਭਾਜਪਾ 'ਚ ਸ਼ਮੂਲੀਅਤ
Published : May 17, 2024, 6:54 pm IST
Updated : May 17, 2024, 6:54 pm IST
SHARE ARTICLE
Senior Congress leaders
Senior Congress leaders

ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਇੰਚਾਰਜ ਵਿਜੇ ਰੁਪਾਨੀ ਨੇ ਕੀਤਾ ਸਨਮਾਨਤ

Nawanshahr : ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਅੱਜ ਇਸ ਕਾਫ਼ਲੇ 'ਚ ਉਸ ਵੇਲੇ ਹੋਰ ਵਾਧਾ ਹੋਇਆ, ਜਦੋਂ ਨਵਾਂ ਸ਼ਹਿਰ ਤੇ ਬਲਾਚੌਰ ਦੇ ਸੀਨੀਅਰ ਕਾਂਗਰਸੀ ‌ਆਗੂਆਂ ਨੇ ਭਾਜਪਾ ਦਾ ਪੱਲਾ ਫੜਿਆ।

ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ‌ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਤੇ ਨਵਾਂ ਸ਼ਹਿਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਹਾਜ਼ਰੀ 'ਚ ਅੱਜ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਭਾਟੀਆ, ਜਿਨ੍ਹਾਂ ਨੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਚੋਣ ਲੜੀ ਸੀ, ਨੇ ਭਾਜਪਾ ਦੀ ਵਿਚਾਰਧਾਰਾ ਨੂੰ ਅਪਣਾਉਂਦੇ ਹੋਏ ਪਾਰਟੀ ਜੁਆਇਨ ਕਰ ਲਈ। 

ਇਸ ਮੌਕੇ ਸੰਦੀਪ ਭਾਟੀਆ ਸਾਬਕਾ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂ ਸ਼ਹਿਰ ਦੇ ਸਾਬਕਾ ਪ੍ਰਧਾਨ ਨੇ ਵੀ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ। ਇਸ ਮੌਕੇ ਭਾਜਪਾ 'ਚ ਸ਼ਾਮਲ ਆਗੂਆਂ ਸੁਰਜੀਤ ਭਾਟੀਆ ਤੇ ਸੰਦੀਪ ਭਾਟੀਆ ਨੇ ਕਿਹਾ ਕਿ ਉਨ੍ਹਾਂ ਨੇ ਮੋਦੀ ਸਰਕਾਰ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਤਾਂ ਕਿ ਪੰਜਾਬ ਨੂੰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਜ਼ਰੀਏ ਮੁੜ ਤਰੱਕੀ ਦੀ ਰਾਹੇ ਪਾਇਆ ਜਾ ਸਕੇ।

ਇਸ ਮੌਕੇ ਭਾਜਪਾ ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ ਤੇ ਭਾਜਪਾ ਦੇ ‌ਜ਼ਿਲ੍ਹਾ ਨਵਾਂ ਸ਼ਹਿਰ ਤੋਂ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਤੇ ਹੋਰਾਂ ਨੇ ਸਨਮਾਨ ਕੀਤਾ।

Location: India, Punjab

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement