Jalandhar News: ਪੇਸ਼ੀ 'ਤੇ ਆਇਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ, ਭਾਲ ਵਿਚ ਜੁਟੀ ਪੁਲਿਸ
Published : May 17, 2024, 4:06 pm IST
Updated : May 17, 2024, 4:07 pm IST
SHARE ARTICLE
The prisoner who appeared ran away Jalandhar News
The prisoner who appeared ran away Jalandhar News

Jalandhar News: ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 379 ਅਤੇ 411 ਤਹਿਤ ਕੇਸ ਦਰਜ ਸੀ ਦਰਜ

The prisoner who appeared ran away Jalandhar News: ਜਲੰਧਰ 'ਚ ਇਕ ਚੋਰੀ ਦਾ ਦੋਸ਼ੀ ਪੁਲਿਸ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਇਹ ਘਟਨਾ ਜਲੰਧਰ ਜ਼ਿਲ੍ਹਾ ਅਦਾਲਤ ਦੇ ਬਾਹਰ ਵਾਪਰੀ, ਜਿਥੇ ਦੋਸ਼ੀ ਕਾਰ ਵਿਚ ਬੈਠੇ ਸਮੇਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਇਸ ਸਬੰਧੀ ਜਲੰਧਰ ਸਿਟੀ ਥਾਣਾ ਨਵੀਂ ਬਾਰਾਦਰੀ ਦੀ ਪੁਲਿਸ ਨੇ ਮੁਲਜ਼ਮ ਨਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮਾਂਗੇਕੀ, ਕਰਤਾਰਪੁਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 224 ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਦੀ ਭਾਲ ਜਾਰੀ ਹੈ, ਟੀਮਾਂ ਕਰਤਾਰਪੁਰ ਅਤੇ ਹੋਰ ਹਿੱਸਿਆਂ 'ਚ ਛਾਪੇਮਾਰੀ ਲਈ ਰਵਾਨਾ ਹੋ ਗਈਆਂ ਹਨ।

ਇਹ ਵੀ ਪੜ੍ਹੋ: Behbal Kalan GoliKand : ਸਾਬਕਾ SSP ਚਰਨਜੀਤ ਸ਼ਰਮਾ ਫਰੀਦਕੋਟ ਦੀ ਅਦਾਲਤ 'ਚ ਹੋਏ ਪੇਸ਼

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 8 ਦੇ ਫੋਕਲ ਪੁਆਇੰਟ ਵਿੱਚ ਤਾਇਨਾਤ ਏਐਸਆਈ ਰਾਜਪਾਲ ਚੋਰੀ ਦੇ ਮੁਲਜ਼ਮ ਨਵਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਆਏ ਹੋਏ ਸਨ। ਜਦੋਂ ਉਹ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਸਰਕਾਰੀ ਗੱਡੀ ਵਿੱਚ ਬਿਠਾਉਣ ਲੱਗੇ ਤਾਂ ਮੁਲਜ਼ਮ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਅਦਾਲਤ ਵਿੱਚੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ: Jagraon Robbery News: ਬਜ਼ੁਰਗ 'ਤੇ ਵੀ ਨਹੀਂ ਖਾਧਾ ਤਰਸ, ਦੋ ਨੌਜਵਾਨਾਂ ਨੇ ਘੇਰ ਕੇ ਕੀ

ਮੁਲਜ਼ਮ ਅਦਾਲਤ ਤੋਂ ਬੀਐਮਸੀ ਚੌਕ ਵੱਲ ਭੱਜ ਗਿਆ, ਜਿਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਫਿਰ ਮਾਮਲੇ ਦੀ ਸੂਚਨਾ ਤੁਰੰਤ ਪ੍ਰਭਾਵ ਨਾਲ ਇਲਾਕਾ ਥਾਣੇਦਾਰ ਨੂੰ ਦਿਤੀ ਗਈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਦੇ ਦਿਤੀ ਹੈ।

ਇਹ ਵੀ ਪੜ੍ਹੋ: Punjab News : ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ 

ਇਸ ਸਬੰਧੀ ਥਾਣਾ ਫੋਕਲ ਪੁਆਇੰਟ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੇ ਮੁਲਜ਼ਮ ਦੀ ਭਾਲ ਜਾਰੀ ਹੈ। ਮੁਲਜ਼ਮ ਏਐਸਆਈ ਰਾਜਪਾਲ ਦੀ ਹਿਰਾਸਤ ਵਿਚੋਂ ਫਰਾਰ ਹੋ ਗਿਆ ਹੈ। ਮੁਲਜ਼ਮ ਖ਼ਿਲਾਫ਼ ਉਨ੍ਹਾਂ ਦੇ ਥਾਣੇ ਵਿੱਚ ਆਈਪੀਸੀ ਦੀ ਧਾਰਾ 379 ਅਤੇ 411 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਵਿਚ ਨਵਦੀਪ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।.

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The prisoner who appeared ran away Jalandhar News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement