
ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਪੋਸਟ ਸਾਂਝੀ ਕਰ ਕੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਹੈ
Amritsar News: ਨਸ਼ੀਲੇ ਪਦਾਰਥਾਂ ਦੇ ਗੱਠਜੋੜ 'ਤੇ ਇਕ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਇਕ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਤਿੰਨ ਮੁਲਜ਼ਮਾਂ ਨੂੰ 1.01 ਕਿਲੋਗ੍ਰਾਮ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫ਼ਤਾਰ ਕੀਤਾ।
ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰਜ਼ ਥਾਣਾ ਗੇਟ ਹਕੀਮਾਂ ਅਤੇ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ ਹੋਰ ਜਾਂਚ ਜਾਰੀ ਹੈ।
ਡੀਜੀਪੀ ਗੌਰਵ ਯਾਦਵ ਨੇ ਐਕਸ ਉੱਤੇ ਪੋਸਟ ਸਾਂਝੀ ਕਰ ਕੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਹੈ