ਖ਼ਬਰਾਂ |

ਤਾਜ਼ਾ |

ਭਲਕੇ ਹੋਵੇਗੀ ਪੰਜਾਬ ਸਰਕਾਰ, ਪੀ.ਆਰ.ਟੀ.ਸੀ., ਪਨਬਸ ਅਤੇ ਪੰਜਾਬ ਰੋਡਵੇਜ਼ ਅਧਿਕਾਰੀਆਂ ਦੀ ਮੀਟਿੰਗ
Published : May 17, 2026, 5:09 pm IST
Updated : May 17, 2026, 5:09 pm IST
SHARE ARTICLE
A meeting of the Punjab government and PRTC, PUNBUS and Punjab Roadways officials will be held tomorrow.
A meeting of the Punjab government and PRTC, PUNBUS and Punjab Roadways officials will be held tomorrow.

ਜੇ ਮੀਟਿੰਗ 'ਚ ਕੋਈ ਹੱਲ ਨਾ ਨਿਕਲਿਆ ਤਾਂ ਤੁਰੰਤ ਹੜਤਾਲ ਕੀਤੀ ਜਾਵੇਗੀ ਸ਼ੁਰੂ : ਰੇਸ਼ਮ ਸਿੰਘ ਗਿੱਲ

ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬਾ ਭਰ ਵਿੱਚ 27 ਡਿਪੂਆਂ ਵਲੋਂ ਗੇਟ ਰੈਲੀਆਂ ਕੀਤੀਆਂ ਗਈਆਂ। ਫਿਰੋਜ਼ਪੁਰ ਡਿਪੂ ਦੇ ਗੇਟ ’ਤੇ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ  ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਸਰਕਾਰੀ ਬੱਸਾਂ ਪਾਉਣ ਵਿੱਚ ਚਾਰ ਸਾਲਾਂ ਤੋਂ ਫੇਲ੍ਹ ਸਰਕਾਰ ਹੁਣ ਵਿਭਾਗ ਵਿੱਚ ਕਿਲੋਮੀਟਰ ਸਕੀਮ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਪਾ ਕੇ ਨਿੱਜੀਕਰਨ ਕਰਨ ਵੱਲ ਤੁਰੀ ਹੈ, ਪਿਛਲੇ 4 ਸਾਲਾਂ ਦੌਰਾਨ 4500 ਸਰਕਾਰੀ ਬੱਸਾਂ ਕੰਡਮ ਹੋ ਚੁੱਕੀ ਹੈ ਬੱਸਾਂ ਤਾਂ ਕੀ ਪਾਉਣੀਆਂ ਸੀ ਪਹਿਲੀਆਂ ਬੱਸਾਂ ਦੇ ਟਾਇਰ ਸਪੇਅਰਪਾਰਟ ਤੱਕ ਨਹੀਂ ਆ ਰਿਹਾ ਦੂਸਰੇ ਪਾਸੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਪਿਛਲੇ ਦਿਨੀ 28 ਨਵੰਬਰ 2025 ਵਿੱਚ ਕੱਚੇ ਮੁਲਾਜ਼ਮਾਂ ਉੱਪਰ 307 ਦੇ ਪਰਚੇ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ ਉਹਨਾਂ ਨੂੰ ਰਿਹਾਅ ਕਰਨ ਜਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਦੀ ਬਜਾਏ ਹੁਣ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਂਡਰ ਪਾਲਿਸੀ 2023 ਲਾਗੂ ਕਰਨ ਲਈ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ਵਿੱਚ ਜਥੇਬੰਦੀ ਦਾ ਨਾਮ ਦਰਜ ਕਰਕੇ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਜਥੇਬੰਦੀ ਵੱਲੋਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ.ਟੀ. ਸੀ. ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਹੈਡ ਆਫਿਸ ਵਲੋਂ ਜਾਰੀ ਕੀਤੇ ਗਏ ਸਪੈਸ਼ਲ ਕਾਡਰ ਪਾਲਸੀ 16-5-2023 ਦੇ ਪੱਤਰ ਦੀਆਂ ਕਾਪੀਆਂ ਜਿਹੜੀ ਵਿਭਾਗ ਵੱਲੋਂ ਕੱਲ ਯੂਨੀਅਨ ਦਾ ਨਾਮ ਐਂਡ ਕਰਕੇ ਕੱਢੀ ਗਈ ਦੀਆਂ ਕਾਪੀਆਂ ਸਾੜੀਆਂ ਗਈਆਂ। ਆਪਣੀਆਂ ਮੰਗਾਂ ਪ੍ਰਤੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਇਸ ਸਥਿਤੀ ਵਿੱਚ ਸੂਬਾ ਕਮੇਟੀ ਵਲੋਂ ਆਪਣੀ ਮੀਟਿੰਗ 17 ਮਈ ਨੂੰ ਲੁਧਿਆਣੇ ਵਿਖੇ ਰੱਖੀ ਗਈ ਹੈ ਅਤੇ ਟਰਾਂਸਪੋਰਟ ਵਿਭਾਗ ਦੀਆਂ ਦੂਸਰੀਆਂ ਜੱਥੇਬੰਦੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ਾਂ ਪ੍ਰਤੀ ਰਣਨੀਤੀ ਤਿਆਰ ਕੀਤੀ ਜਾਵੇ।
ਜਨਰਲ ਸਕੱਤਰ ਮੁੱਖਪਾਲ ਸਿੰਘ,ਸੀ.ਮੀਤ ਪ੍ਰਧਾਨ ਨਿਸ਼ਾਨ ਸਿੰਘ,ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ,ਗੌਰਵ,ਹਰਜੀਤ ਸਿੰਘ, ਰਮਨਦੀਪ ਸਿੰਘ ਸਹਾ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ, ਸੁਖਦੇਵ ਸਿੰਘ ਕੈਸ਼ੀਅਰ, ਅਜੈ ਕੁਮਾਰ ਨੇ ਦੱਸਿਆ ਕਿ ਸਾਡੀ ਮੰਗਾਂ ਸਬੰਧੀ ਜਿਵੇਂ ਪਹਿਲ ਦੇ ਅਧਾਰ ’ਤੇ ਜੇਲ੍ਹ ਵਾਲੇ ਸਾਥੀਆਂ ਨੂੰ ਰਿਹਾਅ ਕਰਾਉਣ ਅਤੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਕਿਲੋਮੀਟਰ ਸਕੀਮ ਦੀ ਬੱਸਾਂ ਬੰਦ ਕਰਾਉਣ ਅਤੇ ਵਿਭਾਗ ਦੀਆਂ ਆਪਣੀਆਂ 10 ਹਜ਼ਾਰ ਬੱਸਾਂ ਕਰੋ , ਤਨਖਾਹ ਵਿੱਚ ਇਕਸਾਰਤਾ ਕਰੋ , ਬੱਸਾਂ ਦੇ ਸਪੇਅਰ ਪਾਰਟ ਨੂੰ ਪੂਰਾ ਕਰਨਾ ਅਤੇ ਹੋਰ ਮੰਗਾਂ ਸਬੰਧੀ ਜੋ 15 ਮਈ ਦੀ ਜਥੇਬੰਦੀ ਨਾਲ਼ ਮੀਟਿੰਗ ਹੋਣੀ ਸੀ ਹੁਣ ਇਹ ਮੀਟਿੰਗ ਟਰਾਂਸਪੋਰਟ ਮੰਤਰੀ ਵੱਲੋਂ 18 ਤਰੀਕ ਨੂੰ ਕਰਨ ਲਈ ਸਮਾਂ ਮੰਗਿਆ ਗਿਆ ਹੈ ਕਿਉਂਕਿ ਮੰਗਾਂ ਦਾ ਹੱਲ ਕੱਢ ਕੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਜੇਕਰ 18 ਮਈ ਨੂੰ ਮੀਟਿੰਗ ਕਰਕੇ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ ਤਾਂ ਤਰੁੰਤ ਹੜਤਾਲ ਸ਼ੁਰੂ ਕੀਤੀ ਜਾਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਪੰਜਾਬ ਦੀ ਹੋਵੇਗੀ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement