
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਵਿਰੁਧ ਭਾਰਤ ਨਾਲੋਂ ਤੋੜ ਵਿਛੋੜੇ ਦਾ ਸੱਦਾ ਦਿੰਦੇ 'ਜਨਮਤ 2020' ਦੀ ਹਮਾਇਤ.....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਵਿਰੁਧ ਭਾਰਤ ਨਾਲੋਂ ਤੋੜ ਵਿਛੋੜੇ ਦਾ ਸੱਦਾ ਦਿੰਦੇ 'ਜਨਮਤ 2020' ਦੀ ਹਮਾਇਤ ਕਰ ਕੇ ਰਾਸ਼ਟਰ-ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਅਪਰਾਧਕ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।
ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਖਹਿਰਾ ਸਿਰਫ਼ ਪੰਜਾਬ ਨੂੰ ਭਾਰਤ ਨਾਲੋਂ ਵੱਖ ਕੀਤੇ ਜਾਣ ਦੀ ਹੀ ਵਕਾਲਤ ਨਹੀਂ ਕਰ ਰਿਹਾ ਹੈ, ਸਗੋਂ ਫਿਰਕੂ ਭਾਵਨਾਵਾਂ ਨੂੰ ਭੜਕਾ ਕੇ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਲਈ ਵੀ ਖ਼ਤਰਾ ਖੜਾ ਕਰ ਰਿਹਾ ਹੈ।
ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਦਿਆਂ ਕਿ ਉਹ ਇਸ ਮੁੱਦੇ ਉੱਤੇ ਖਾਮੋਸ਼ ਕਿਉਂ ਹਨ, ਸਰਦਾਰ ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਹ ਖਹਿਰਾ ਦੇ ਸਟੈਂਡ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨਹੀਂ ਤਾਂ ਉਨ੍ਹਾਂ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਅਜੇ ਤੀਕ ਖਹਿਰਾ ਵਿਰੁਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ?