ਪੱਗ-ਕੇਸਾਂ ਦੀ ਬੇਅਦਬੀ ਕਰਨ ਵਾਲੇ ਪੁਲਿਸ ਕਰਮੀ ਵਿਰੁੱਧ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇ : ਆਪ
Published : Jun 17, 2019, 5:55 pm IST
Updated : Jun 17, 2019, 5:55 pm IST
SHARE ARTICLE
AAP seeks judicial probe into beating of Sikh auto driver, his son in Delhi
AAP seeks judicial probe into beating of Sikh auto driver, his son in Delhi

ਦਿੱਲੀ 'ਚ ਸਿੱਖ ਡਰਾਈਵਰ 'ਤੇ ਪੁਲਸੀਆ ਅੱਤਿਆਚਾਰ ਦਾ ਮਾਮਲਾ

ਚੰਡੀਗੜ੍ਹ : ਦਿੱਲੀ ਦੇ ਮੁਖਰਜੀ ਨਗਰ 'ਚ ਐਤਵਾਰ ਸ਼ਾਮ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਬੇਰਹਿਮੀ ਨਾਲ ਮਾਰਕੁੱਟ ਕਰਨ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇ ਕੇ ਦੋਸ਼ੀਆਂ ਵਿਰੁੱਧ ਲੋੜੀਂਦੇ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ, ਕਿਉਂਕਿ ਦਿੱਲੀ ਪੁਲਿਸ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਧੀਨ ਨਾ ਹੋ ਕੇ ਅਕਾਲੀ-ਭਾਜਪਾ ਗਠਜੋੜ ਵਾਲੀ ਮੋਦੀ ਸਰਕਾਰ ਦੇ ਅਧੀਨ ਹੈ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿੱਲੀ ਪੁਲਿਸ 'ਤੇ ਸਿੱਧਾ ਕੰਟਰੋਲ ਹੈ।

AAPAAP

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ ਅਤੇ ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ) ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਨੂੰ ਤੁਰੰਤ ਬਰਖ਼ਾਸਤ ਕਰ ਕੇ ਉਨ੍ਹਾਂ 'ਤੇ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇ ਤਾਂ ਕਿ ਪੂਰੇ ਦੇਸ਼ 'ਚ ਇਕ ਸਪਸ਼ਟ ਸੰਦੇਸ਼ ਜਾਵੇ ਕਿ ਘੱਟ ਗਿਣਤੀਆਂ ਦੇ ਧਾਰਮਿਕ ਚਿੰਨ੍ਹਾਂ ਅਤੇ ਜਜਬਾਤਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਬੇਸ਼ੱਕ ਉਹ ਪੁਲਿਸ ਵਾਲੇ ਜਾਂ ਹੋਰ ਕਿੰਨੇ ਵੀ ਰਸੁਖਵਾਨ ਕਿਉਂ ਨਾ ਹੋਣ।

 Sikh auto driver and his son were brutally thrashed by Delhi PoliceSikh auto driver and his son were brutally thrashed by Delhi Police

'ਆਪ' ਵਿਧਾਇਕਾਂ ਨੇ ਇਸ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਪੁਲਿਸ ਦਾ ਭਰੀ ਸੜਕ 'ਤੇ ਸ਼ਰੇਆਮ ਕਾਨੂੰਨ ਹੱਥ 'ਚ ਲੈਣਾ ਬਰਦਾਸ਼ਤ ਤੋਂ ਬਾਹਰ ਹੈ। 'ਆਪ' ਆਗੂਆਂ ਨੇ ਕਿਹਾ ਕਿ ਬੇਸ਼ੱਕ ਕਸੂਰ ਆਟੋ ਚਾਲਕ ਦਾ ਹੀ ਕਿਉਂ ਨਾ ਹੋਵੇ ਪਰ ਦਿੱਲੀ ਪੁਲਿਸ ਵੱਲੋਂ ਜਿਸ ਵਹਿਸ਼ੀ-ਪੁਣੇ ਦਾ ਪ੍ਰਦਰਸ਼ਨ ਦਿਨ ਦਿਹਾੜੇ ਕੀਤਾ ਗਿਆ ਹੈ, ਉਹ ਦਿੱਲੀ ਪੁਲਿਸ ਦੇ ਜੰਗਲ ਰਾਜ ਦੀ ਜਿੰਦਾ ਜਾਗਦੀ ਮਿਸਾਲ ਹੈ।

 Sikh auto driver and his son were brutally thrashed by Delhi PoliceSikh auto driver and his son were brutally thrashed by Delhi Police

'ਆਪ' ਵਿਧਾਇਕਾਂ ਨੇ ਕਿਹਾ ਕਿ ਜੇ ਖ਼ਾਸ ਕਰ ਕੇ ਰਾਜਧਾਨੀ ਨਵੀਂ ਦਿੱਲੀ 'ਚ ਹੀ ਸਿੱਖਾਂ ਦੀ ਪੱਗ ਸੁਰੱਖਿਅਤ ਨਹੀਂ ਹੈ ਅਤੇ ਕਾਨੂੰਨ ਦੇ ਰਾਖੇ ਹੀ ਪੱਗ ਅਤੇ ਕੇਸਾਂ ਨੂੰ ਲੱਤਾਂ-ਠੁੱਡਿਆਂ ਨਾਲ ਰੋਲਣ ਲੱਗ ਪੈਣ ਤਾਂ ਦੇਸ਼ ਜਾ ਵਿਦੇਸ਼ਾਂ 'ਚ ਪੱਗਾਂ-ਕੇਸਾਂ ਦੀ ਬੇਇੱਜ਼ਤੀ ਜਾਂ ਬੇਅਦਬੀ ਰੋਕਣ ਲਈ ਭਾਰਤ ਸਰਕਾਰ ਕਿਹੜੇ ਮੂੰਹ ਨਾਲ ਗੱਲ ਕਰੇਗੀ। 'ਆਪ' ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇ ਕੇ ਦੋਸ਼ੀਆਂ ਵਿਰੁਧ ਲੋੜੀਂਦੇ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ, ਕਿਉਂਕਿ ਦਿੱਲੀ ਪੁਲਿਸ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਧੀਨ ਨਾ ਹੋ ਕੇ ਅਕਾਲੀ-ਭਾਜਪਾ ਗਠਜੋੜ ਵਾਲੀ ਮੋਦੀ ਸਰਕਾਰ ਦੇ ਅਧੀਨ ਹੈ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦਿੱਲੀ ਪੁਲਿਸ 'ਤੇ ਸਿੱਧਾ ਕੰਟਰੋਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement