
ਇਕ ਵਾਰ ਫੇਰ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਘਟਨਾ ਅੰਮ੍ਰਿਤਸਰ ਦੇ ਇਲਾਕੇ ਮੋਹਕਮਪੁਰਾ 'ਚ ਸਥਿਤ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ ਦੀ ਹੈ
ਅੰਮ੍ਰਿਤਸਰ : ਇਕ ਵਾਰ ਫੇਰ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਘਟਨਾ ਅੰਮ੍ਰਿਤਸਰ ਦੇ ਇਲਾਕੇ ਮੋਹਕਮਪੁਰਾ 'ਚ ਸਥਿਤ ਭਾਈ ਫੌਜਾ ਸਿੰਘ ਚੈਰੀਟੇਬਲ ਟਰੱਸਟ ਦੀ ਹੈ ਜਿੱਥੇ ਇਕ ਸ਼ਰਮਨਾਕ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਸ ਆਸ਼ਰਮ 'ਚ 50 ਦੇ ਕਰੀਬ ਅਨਾਥ ਬੱਚੀਆਂ ਰਹਿੰਦੀਆਂ ਹਨ।
Amritsar orphanage children
ਜਿਨ੍ਹਾਂ 'ਚੋਂ ਦੋ ਬੱਚੀਆਂ ਨਾਲ ਆਸ਼ਰਮ ਦੀ ਸਟਾਫ ਮੈਂਬਰ ਦੇ ਪਤੀ 'ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲੱਗੇ ਹਨ। ਦੋਵੇਂ ਬੱਚੀਆਂ ਨਾਬਾਲਗ ਨੇ ਤੇ ਉਨ੍ਹਾਂ ਨੇ ਇਹ ਖੁਲਾਸਾ ਸਮਾਜ ਸੇਵੀ ਸਪਨਾ ਭਾਟੀਆ ਨਾਲ ਉਸ ਸਮੇਂ ਕੀਤਾ ਜਦੋਂ ਉਹ ਆਸ਼ਰਮ ਦੀਆਂ ਬੱਚੀਆਂ ਨੂੰ ਮਿਲਣ ਪਹੁੰਚੀ ਸੀ। ਮੌਕੇ 'ਤੇ ਪਹੁੰਚੀਆਂ ਸਮਾਜ ਸੇਵੀ ਸੰਸਥਾਵਾਂ ਨੇ ਪੀੜਤ ਬੱਚੀਆਂ ਦੇ ਹੱਕ 'ਚ ਨਿੱਤਰਦਿਆਂ ਦੋਸ਼ੀ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Amritsar orphanage children
ਉਥੇ ਹੀ ਜਾਂਚ ਅਧਿਕਾਰੀ ਅਮਨਦੀਪ ਕੌਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਬੱਚੀਆਂ ਦੇ ਬਿਆਨਾਂ ਦੇ ਆਧਾਰ ਤੇ ਦੋਸ਼ੀ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨਸਾਨੀਅਨ ਨੂੰ ਸ਼ਰਮਸਾਰ ਕਰਨ ਵਾਲੇ ਇਸ ਮਾਮਲੇ ਨੇ ਇਕ ਵਾਰ ਫਿਰ ਅਨਾਥ ਆਸ਼ਰਮ 'ਚ ਬਿਨ੍ਹਾਂ ਮਾਂ-ਬਾਪ ਦੇ ਧੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
Amritsar orphanage children