
ਪੁਲਿਸ ਮੁਲਾਜ਼ਮਾਂ ਵਿਰੁੱਧ 307 ਤੇ ਹੋਰ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ
ਨਵੀਂ ਦਿੱਲੀ : ਦਿੱਲੀ ਦੇ ਮੁਖਰਜੀ ਨਗਰ 'ਚ ਐਤਵਾਰ ਸ਼ਾਮ ਸਿੱਖ ਆਟੋ ਡਰਾਈਵਰ ਅਤੇ ਇਕ ਨਾਬਾਲਗ਼ ਨਾਲ ਦਿੱਲੀ ਪੁਲਿਸ ਵੱਲੋਂ ਬੇਰਹਿਮੀ ਨਾਲ ਮਾਰਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਤਿੰਨਾਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਪਛਾਣ ਸਹਾਇਕ ਸਬ-ਇੰਸਪੈਕਟਰ ਸੰਜੇ ਮਲਿਕ, ਕਾਂਸਟੇਬਲ ਦਵਿੰਦਰ ਅਤੇ ਪੁਸ਼ਪਿੰਦਰ ਵਜੋਂ ਹੋਈ ਹੈ। ਹੁਣ ਇਸ ਮਾਮਲੇ ਦੀ ਜਾਂਚ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਮੁਲਾਜ਼ਮਾਂ ਵਿਰੁੱਧ 307 ਤੇ ਹੋਰ ਸਖ਼ਤ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
Sikh auto driver and his son were brutally thrashed by Delhi Police
ਮਾਮਲੇ 'ਚ ਦੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪਹਿਲੀ ਐਫਆਈਆਰ ਅਸਾਲਟ ਅਤੇ ਸਰਕਾਰੀ ਕੰਮ 'ਚ ਮੁਸ਼ਕਲ ਪੈਦਾ ਕਰਨ ਦੇ ਦੋਸ਼ 'ਚ ਸਿੱਖ ਡਰਾਈਵਰ ਅਤੇ ਉਸ ਦੇ ਸਾਥੀਆਂ ਵਿਰੁੱਧ ਦਰਜ ਕੀਤੀ ਗਈ ਹੈ, ਜਦਕਿ ਦੂਜੀ ਐਫਆਈਆਰ ਸਿੱਖ ਡਰਾਈਵਰ ਦੀ ਸ਼ਿਕਾਇਤ 'ਤੇ ਮੁਲਜ਼ਮ ਪੁਲਿਸ ਕਰਮੀਆਂ ਵਿਰੁੱਧ ਦਰਜ ਕੀਤੀ ਗਈ ਹੈ।
Sikh auto driver and his son were brutally thrashed by Delhi Police
ਜ਼ਿਕਰਯੋਗ ਹੈ ਕਿ ਆਟੋ ਡਰਾਈਵਰ ਦਾ ਇਹੀ ਕਸੂਰ ਸੀ ਕਿ ਉਸ ਦੇ ਆਟੋ ਦੀ ਪੁਲਿਸ ਦੀ ਗੱਡੀ ਨਾਲ ਟੱਕਰ ਹੋ ਗਈ ਸੀ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮ ਅਤੇ ਆਟੋ ਡਰਾਈਵਰ ਵਿਚਕਾਰ ਬਹਿਸ ਸ਼ੁਰੂ ਹੋ ਗਈ। ਪੁਲਿਸ ਵਾਲੇ ਨੇ ਆਪਣੇ ਸਾਥੀ ਮੁਲਾਜ਼ਮਾਂ ਨੂੰ ਸੱਦ ਲਿਆ ਅਤੇ ਸਿੱਖ ਡਰਾਈਵਰ ਤੇ ਉਸ ਦੇ ਬੇਟੇ ਦੀ ਮਾਰਕੁੱਟ ਸ਼ੁਰੂ ਕਰ ਦਿੱਤੀ।