
ਮਿੱਤਲ-ਅਨਿਲ ਠਾਕੁਰ 18 ਤੇ 19 ਜੂਨ ਨੂੰ ਹੋ ਰਹੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਦੀ ਕਮਾਨ ਸੰਭਾਲੇਗਾ ਪਾਰਟੀ ਦਾ ਵਪਾਰ ਵਿੰਗ
ਚੰਡੀਗੜ੍ਹ, 17 ਜੂਨ 2020 : ਹੱਦੋਂ ਵੱਧ ਮਹਿੰਗੀ ਬਿਜਲੀ ਅਤੇ ਲੌਕਡਾਊਨ ਦੌਰਾਨ ਥੋਪੇ ਜਾ ਰਹੇ ਬਿੱਲਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ 18 ਅਤੇ 19 ਜੂਨ ਨੂੰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰੇਗੀ ਅਤੇ ਲੌਕਡਾਊਨ ਸਮੇਂ ਦੌਰਾਨ ਬਿੱਲਾਂ 'ਚ ਛੋਟ ਦੇਣ ਲਈ ਮੰਗ ਪੱਤਰ ਸੌਂਪੇਗੀ। ਇਹ ਐਲਾਨ ਚੰਡੀਗੜ੍ਹ 'ਚ ਪਾਰਟੀ ਦੇ ਟਰੇਡ ਅਤੇ ਇੰਡਸਟਰੀਜ਼ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਪਾਰਟੀ ਦੇ ਵਿਧਾਇਕ ਅਤੇ ਬਿਜਲੀ ਮੋਰਚੇ ਦੇ ਇੰਚਾਰਜ ਮੀਤ ਹੇਅਰ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਟਰੇਡ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਅਤੇ ਉਪ ਪ੍ਰਧਾਨ ਅਨਿਲ ਠਾਕੁਰ ਮੌਜੂਦ ਸਨ।
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਾਕਡਾਊਨ ਤੇ ਕਰਫ਼ਿਊ ਦੀ ਸਥਿਤੀ ਵਿੱਚ 3 ਮਹੀਨਿਆਂ ਤੋਂ ਬੰਦ ਪਏ ਰੁਜ਼ਗਾਰ ਅਤੇ ਆਰਥਿਕ ਮੰਦੀ ਦਾ ਸ਼ਿਕਾਰ ਹੋਈ ਆਮ ਜਨਤਾ ਨੂੰ ਮੋਟੇ ਬਿਜਲੀ ਬਿੱਲ ਭੇਜ ਕੇ ਸ਼ਰੇਆਮ ਲੁੱਟ ਮਚਾਈ ਗਈ ਹੈ।
Punjab cm captain amrinder singh
ਜਿਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ 18 ਅਤੇ 19 ਜੂਨ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰੇਗੀ। ਨੀਨਾ ਮਿੱਤਲ ਅਤੇ ਅਨਿਲ ਠਾਕੁਰ ਨੇ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਵੀ ਕਰਫ਼ਿਊ ਦੀ ਮਾਰ ਝੱਲ ਰਹੇ ਮੱਧਮ ਅਤੇ ਵਪਾਰੀ ਵਰਗ ਇੰਡਸਟਰੀ ਲਈ ਕੋਈ ਰਾਹਤ ਪੈਕੇਜ ਜਾਰੀ ਨਹੀਂ ਕੀਤਾ। ਜਿਸ ਕਾਰਨ ਅੱਜ ਸੂਬੇ ਭਰ ਵਿੱਚ ਵਪਾਰ ਬੰਦ ਹੋਣ ਦੇ ਕਿਨਾਰੇ ਹਨ।
AAP
'ਆਪ' ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ ਦੇ ਭੇਜੇ ਗਏ ਪਿਛਲੇ 3 ਮਹੀਨਿਆਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ, ਪ੍ਰਾਪਰਟੀ ਟੈਕਸ, ਸੀਵਰੇਜ ਬਿੱਲ, ਬੈਂਕਾਂ ਦੇ ਵੱਖ-ਵੱਖ ਲੋਨ ਦੀਆਂ ਕਿਸ਼ਤਾਂ ਸਮੇਤ ਹੋਰ ਟੈਕਸਾਂ ਤੋਂ ਜਨਤਾ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਬੰਦ ਪਏ ਵਪਾਰ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ ਅਤੇ ਦੇਸ਼ ਦੀ ਆਰਥਿਕਤਾ ਨੂੰ ਬਚਾਇਆ ਜਾਵੇ। ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਲੋਕ ਹਿੱਤ ਮੁੱਦਿਆਂ 'ਤੇ ਕੈਪਟਨ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕਰਦੀ ਆ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ
Aap Punjab
ਜਦੋਂ ਤੱਕ ਕੈਪਟਨ ਸਰਕਾਰ ਲੋਕਾਂ ਦੀਆਂ ਮੰਗਾਂ ਪੂਰੀ ਨਹੀਂ ਕਰਦੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਬਾਜ਼ਾਰਾਂ ਵਿੱਚ ਰੌਣਕ ਲਿਆਉਣ ਲਈ ਵਪਾਰੀਆਂ ਅਤੇ ਮੱਧਮ ਪਰਿਵਾਰਾਂ ਨੂੰ ਵੱਧ ਤੋਂ ਵੱਧ ਰਾਹਤ ਪੈਕੇਜ ਜਾਰੀ ਕੀਤੇ ਜਾਣ ਤਾਂ ਜੋ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਤੇ ਮਜ਼ਦੂਰਾਂ ਦੀ ਤਰਾਂ ਆਮ ਲੋਕ ਵੀ ਖ਼ੁਦਕੁਸ਼ੀਆਂ ਦੇ ਰਾਹ ਨਾ ਪੈਣ। ਇਸ ਮੌਕੇ ਸੂਬੇ ਭਰ ਤੋਂ ਜ਼ਿਲ੍ਹਾ ਅਤੇ ਜ਼ੋਨ ਪ੍ਰਧਾਨ ਸਮੇਤ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੇ ਵੀ ਬੈਠਕ ਵਿਚ ਹਿੱਸਾ ਲਿਆ ਅਤੇ ਇਸ ਮੌਕੇ ਵਿੰਗ ਦੇ ਵਿਸਥਾਰ ਲਈ ਵਿਚਾਰ ਵਟਾਂਦਰਾ ਕੀਤਾ।
Punjab
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।