CM ਵੱਲੋਂ ਗਲਵਾਨ ਵਾਦੀ 'ਚ ਸ਼ਹੀਦ ਹੋਏ ਚਾਰ ਪੰਜਾਬੀ ਫੌਜੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ
Published : Jun 17, 2020, 7:15 pm IST
Updated : Jun 17, 2020, 7:15 pm IST
SHARE ARTICLE
Amarinder Singh
Amarinder Singh

ਸ਼ਹੀਦ ਸੈਨਿਕਾਂ ਦੇ ਅਗਲੇ ਵਾਰਸ ਨੂੰ ਨੌਕਰੀ ਅਤੇ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ, 17 ਜੂਨ : ਗਲਵਾਨ ਵਾਦੀ ਵਿੱਚ ਹੋਏ ਟਕਰਾਅ 'ਚ ਸ਼ਹੀਦ ਹੋਏ ਚਾਰ ਪੰਜਾਬੀ ਸੈਨਿਕਾਂ ਦੇ ਪਰਿਵਾਰਾਂ ਨਾਲ ਦਿਲੀ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦਾਂ ਦੇ ਅਗਲੇ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਲਦਾਖ ਦੀ ਗਲਵਾਨ ਵਾਦੀ ਵਿੱਚ ਵਾਪਰੇ ਹਿੰਸਕ ਟਕਰਾਅ 'ਤੇ ਦੁੱਖ ਜ਼ਾਹਰ ਕੀਤਾ ਜਿਸ ਵਿੱਚ ਇਨ੍ਹਾਂ ਚਾਰ ਬਹਾਦਰ ਸੈਨਿਕਾਂ ਦੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

PhotoPhoto

ਚੀਨ ਨਾਲ ਅਸਲ ਕੰਟਰੋਲ ਰੇਖਾ ਨੇੜੇ ਵਾਪਰੀਆਂ ਹਿੰਸਕ ਝੜਪਾਂ ਵਿੱਚ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਨੂੰ ਹੋਏ ਨੁਕਸਾਨ ਦੀ ਥਾਹ ਨਹੀਂ ਪਾਈ ਜਾ ਸਕਦੀ ਅਤੇ ਨਾ ਹੀ ਭੌਤਿਕ ਚੀਜ਼ਾਂ ਨਾਲ ਇਸ ਦੀ ਭਰਪਾਈ ਕੀਤੀ ਜਾ ਸਕਦੀ ਪਰ ਮੁਆਵਜ਼ਾ ਅਤੇ ਨੌਕਰੀਆਂ ਉਨ੍ਹਾਂ ਦੀਆਂ ਕੁਝ ਦੁੱਖ ਤਕਲੀਫਾਂ ਘਟਾਉਣ ਵਿੱਚ ਸਹਾਈ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ।

Punjab SC Captain Amarinder Singh Punjab SC Captain Amarinder Singh

ਉਨ੍ਹਾਂ ਨੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਵੀ ਸ਼ਹੀਦ ਸੈਨਿਕਾਂ ਦੀਆਂ ਦੇਹਾਂ ਪੂਰਨ ਸਤਿਕਾਰ ਨਾਲ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਾਰਾਂ ਸ਼ਹੀਦਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਇਬ ਸੂਬੇਦਾਰ ਮਨਦੀਪ ਸਿੰਘ ਅਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਵਿਆਹੇ ਹੋਣ ਕਰਕੇ ਸਰਕਾਰ ਦੀ ਨੀਤੀ ਮੁਤਾਬਕ 12-12 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮਨਦੀਪ ਸਿੰਘ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦਾ ਵਾਸੀ ਸੀ ਜਦਕਿ ਸਤਨਾਮ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੋਜਰਾਜ ਨਾਲ ਸਬੰਧਤ ਸੀ।

Army Army

ਇਸੇ ਤਰ੍ਹਾਂ ਦੋ ਅਣਵਿਆਹੇ ਸ਼ਹੀਦਾਂ ਵਿੱਚ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇ ਵਾਲਾ ਡੋਗਰਾ ਦੇ ਸਿਪਾਹੀ ਗੁਰਜੇਤ ਸਿੰਘ ਅਤੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲੇਵਾਲ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ (ਐਕਸਗ੍ਰੇਸ਼ੀਆ ਵਜੋਂ 5 ਲੱਖ ਰੁਪਏ ਅਤੇ ਜ਼ਮੀਨ ਦੇ ਇਵਜ਼ ਵਿੱਚ 5 ਲੱਖ ਰੁਪਏ) ਦਿੱਤੇ ਜਾਣਗੇ। ਸਿਪਾਹੀ ਗੁਰਬਿੰਦਰ ਸਿੰਘ 3 ਪੰਜਾਬ ਰੈਜੀਮੈਂਟ ਨਾਲ ਸਬੰਧਤ ਸਨ।

Indian ArmyIndian Army

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement