
ਲੋਕਾਂ ਨੂੰ ਕੋਵਿਡ ਦੇ ਬਚਾਅ ਬਾਰੇ ਜਾਗਰੂਕ ਕਰਨ ਪੰਚਾਇਤਾਂ : ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 17 ਜੂਨ (ਅਨੇਜਾ): ਕੋਵਿਡ-19 ਦੇ ਸੰਕਟ ਦੌਰਾਨ ਲੋੜਵੰਦ ਲੋਕਾਂ ਨੂੰ ਮੁੱਢਲੀਆ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜਿੱਥੇ ਸਮਾਜ ਸੇਵੀ ਸੰਸਥਾਵਾਂ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਉਥੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਲੋੜ ਪੈਣ 'ਤੇ ਸੰਭਵ ਸਹਿਯੋਗ ਕੀਤਾ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਵਿਖੇ ਵੱਖਰੇ ਵੱਖਰੇ ਪਿੰਡਾਂ ਤੋਂ ਆਏ ਸਰਪੰਚਾਂ ਅਤੇ ਹੋਰਨਾਂ ਸ਼ਖਸੀਅਤਾਂ ਨੂੰ ਮਿਸ਼ਨ ਫਤਿਹ ਦੇ ਬੈਂਜ ਲਗਾਉਣ ਵੇਲੇ ਕੀਤਾ। ਸ. ਸੰਧੂ ਨੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪਤਵੰਤੇ ਸੱਜਣਾਂ ਅਤੇ ਸਰਪੰਚਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਦੇ ਬਚਾਅ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵਿੱਢੀ ਮਿਸ਼ਨ ਫਤਿਹ ਮੁਹਿੰਮ 'ਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਮੂਹ ਪਿੰਡਾਂ 'ਚ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਦੇ ਮੈਂਬਰਾਂ ਨੂੰ ਰਾਜ ਸਰਕਾਰ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਕੰਵਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।