ਮਹਾਂਮਾਰੀ  ਦੌਰਾਨ ਕੈਂਪਸ 'ਚ ਪ੍ਰੀਖਿਆਵਾਂ ਕਰਵਾਉਣ ਦਾ ਫ਼ੈਸਲਾ ਗ਼ਲਤ : ਪ੍ਰਤਾਪ ਸਿੰਘ ਬਾਜਵਾ
Published : Jun 17, 2020, 8:06 am IST
Updated : Jun 17, 2020, 8:06 am IST
SHARE ARTICLE
Partap Singh Bajwa
Partap Singh Bajwa

ਉਚ ਸਿਖਿਆ ਮੰਤਰੀ ਤ੍ਰਿਪਤ ਬਾਜਵਾ ਤੇ ਗੁਰੂ ਨਾਨਕ ਦੇਵ ਦੇ ਵੀ.ਸੀ. ਨੂੰ ਲਿਖਿਆ ਪੱਤਰ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੋਵਿਡ ਮਹਾਂਮਾਰੀ ਦੇ ਚਲਦਿਆਂ ਆਉਣ ਵਾਲੇ ਦਿਨਾਂ 'ਚ ਪ੍ਰੀਖਿਆਵਾਂ ਕੈਂਪਸ 'ਚ ਕਰਵਾਉਣ ਸਬੰਧੀ ਕੀਤੇ ਫ਼ੈਸਲੇ 'ਤੇ ਇਤਰਾਜ਼ ਪ੍ਰਗਟ ਕੀਤਾ ਹੈ।

Tript BajwaTript Bajwa

ਇਸ ਬਾਰੇ ਯੂਨੀਵਰਸਿਟੀ  ਅਥਾਰਿਟੀ ਵਲੋਂ ਜਾਰੀ ਪ੍ਰਤੀਕਿਰਿਆ 'ਚ ਪ੍ਰਤਾਪ ਸਿੰਘ ਬਾਜਵਾ ਨੇ ਉੱਚ ਸਿਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਯੂਨੀਵਰਸਿਟੀ ਦੇ  ਵੀ.ਸੀ. ਜਸਪਾਲ ਸਿੰਘ ਸੰਧੂ ਨੂੰ ਪੱਤਰ  ਲਿਖ ਕੇ ਵਿਰੋਧ ਪ੍ਰਗਟ ਕੀਤਾ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਖ਼ੁਦ ਟਵੀਟ ਕਰ ਕੇ ਦਿਤੀ।

TweetTweet

ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਮਾਮਲੇ 'ਚ ਦਖ਼ਲ ਦੇ ਕੇ ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਚਲਦੇ ਅਜਿਹੇ ਵਿਦਿਆਰਥੀ ਮਾਰੂ ਫ਼ੈਸਲੇ ਰੋਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਸੂਬੇ 'ਚ ਵਧ ਰਹੇ ਕੋਰੋਨਾ ਕੇਸਾਂ ਤੇ ਮੌਤਾਂ ਕਾਰਨ ਇੰਟਰ ਸਟੇਟ ਤੇ ਜ਼ਿਲ੍ਹਾ ਮੂਵਮੈਂਟ 'ਤੇ ਸਖ਼ਤੀ ਕਰ ਰਹੇ ਹਨ ਤੇ ਸਨਿਚਰਵਾਰ ਅਤੇ ਐਤਵਾਰ ਦੀ ਤਾਲਾਬੰਦੀ ਲਾਗੂ ਕੀਤੀ ਗਈ ਹੈ।

Partap Singh Bajwa Partap Singh Bajwa

ਰਾਤ ਦਾ ਕਰਫਿਊ ਸ਼ਕਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਯੂਨੀਵਰਸਿਟੀ ਚ ਪ੍ਰੀਖਿਆਵਾਂ ਕਰਵਾਉਣ ਦੀ ਯੋਜਨਾ ਬਣਾ ਕੇ ਵਿਧਿਆਰਥੀਆਂ ਨੂੰ ਮੌਤ ਦੇ ਮੂੰਹ ਵਲ ਧੱਕਣ ਦਾ ਕਦਮ ਚੁਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਂਰਾਸ਼ਟਰ ਸੂਬਾ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਸਕਦਾ ਹੈ ਤਾਂ ਪੰਜਾਬ ਨੂੰ ਵੀ ਕੈਂਪਸ 'ਚ ਪ੍ਰੀਖਿਆਵਾਂ ਦਾ ਫ਼ੈਸਲਾ ਰੱਦ ਕਰ ਕੇ ਕੋਈ ਹੋਰ ਹਲ ਲਭਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement