
ਪੈਟਰੋਲ 2.58 ਅਤੇ ਡੀਜ਼ਲ 1.05 ਰੁਪਏ ਮਹਿੰਗਾ
ਚੰਡੀਗੜ੍ਹ: ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਇਕ ਪਾਸੇ ਜਿੱਥੇ ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ, ਉੱਥੇ ਹੀ ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
Petrol Diesel Price
ਹੁਣ ਪੰਜਾਬ ਸਰਕਾਰ ਨੇ ਵੀ ਕੇਂਦਰ ਸਰਕਾਰ ਦੀ ਤਰਜ ‘ਤੇ ਚਲਦਿਆਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪੰਜਾਬ ਵਿਚ ਹੁਣ ਪੈਟਰੋਲ-ਕਰੀਬ 2.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 1.05 ਰੁਪਏ ਪ੍ਰਤੀ ਲੀਟਰ ਮਹਿੰਗਾ ਕਰ ਦਿੱਤਾ ਹੈ। ਪੰਜਾਬ ਵਿਚ ਇਹ ਵਾਧਾ ਸੂਬਾ ਸਰਕਾਰ ਵੱਲੋਂ ਪੈਟਰੋਲ ਡੀਜ਼ਲ ‘ਤੇ ਲਾਗੂ ਵੈਟ ਦੀਆਂ ਦਰਾਂ ਵਧਾਏ ਜਾਣ ਕਾਰਨ ਹੋਇਆ ਹੈ।
Petrol
ਇਸ ਨਾਲ ਹੁਣ ਪੈਟਰੋਲ ਦੀ ਕੀਮਤ 79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 69.2 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਆਮ ਲੋਕਾਂ ਦੀ ਜ਼ਿੰਦਗੀ ਕਾਫੀ ਪ੍ਰਭਾਵਿਤ ਹੋਈ ਹੈ।
Petrol Diesel Rates
ਦੱਸ ਦਈਏ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਜਾਰੀ ਵਾਧਾ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀ (HPCL, BPCL, IOC) ਨੇ ਲਗਾਤਾਰ 11ਵੇਂ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਦਿੱਤਾ ਹੈ। ਰਾਜਧਾਨੀ ਦਿੱਲੀ ਵਿਚ ਬੁੱਧਵਾਰ ਨੂੰ ਇਕ ਲੀਟਰ ਪੈਟਰੋਲ ਦੀ ਕੀਮਤ ਵਧ ਕੇ 77,28 ਰੁਪਏ ਹੋ ਗਏ।
Petrol diesel price
ਉੱਥੇ ਹੀ ਡੀਜ਼ਲ ਦੀ ਕੀਮਤ 75.79 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ। ਇਸ ਦੌਰਾਨ ਪੈਟਰੋਲ ਦੀਆਂ ਕੀਮਤਾਂ ਵਿਚ 53 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 60 ਪੈਸੇ ਦਾ ਵਾਧਾ ਹੋਇਆ ਹੈ। ਦੱਸ ਦਈਏ ਕਿ 11 ਦਿਨਾਂ ਵਿਚ ਪੈਟਰੋਲ 6 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।