'ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸ਼ਚਿਤ'
Published : Jun 17, 2021, 6:11 pm IST
Updated : Jun 17, 2021, 6:11 pm IST
SHARE ARTICLE
Anmol gagan mann
Anmol gagan mann

ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ

ਚੰਡੀਗੜ੍ਹ-ਪੰਜਾਬ 'ਚ ਕੱਚੇ ਅਧਿਆਪਕਾਂ ਅਤੇ ਈ.ਟੀ.ਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਰੋਸ ਧਰਨਿਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਵੱਲੋਂ ਸਮਰਥਨ ਕੀਤਾ ਗਿਆ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ।  ਇਹ ਐਲਾਨ ਅੱਜ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਅੰਮ੍ਰਿਤ ਸਿੰਘ ਸਿੱਧੂ, ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ, ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂੰ ਅਤੇ ਅਧਿਆਪਕ ਯੂਨੀਅਨ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਸਿੱਧ ਨੇ ਚੰਡੀਗੜ੍ਹ ਵਿਖੇ ਆਪ ਦੇ ਮੁੱਖ ਦਫ਼ਤਰ ਵਿਖੇ ਕੀਤਾ। 

ਇਹ ਵੀ ਪੜ੍ਹੋ-ਨੋਵਾਵੈਕਸ ਦੇ ਟੀਕੇ ਦਾ ਜੁਲਾਈ ਤੋਂ ਬੱਚਿਆਂ 'ਤੇ ਟਰਾਇਲ ਸ਼ੁਰੂ ਕਰ ਸਕਦੀ ਹੈ ਸੀਰਮ ਇੰਸਟੀਚਿਊਟ

Anmol gagan mannAnmol gagan mann

ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਵੀ ਉਸੇ ਤਰ੍ਹਾਂ ਦੇ ਜ਼ੁਲਮ ਅਧਿਆਪਕਾਂ ’ਤੇ ਹੋ ਰਹੇ ਹਨ, ਜਿਹੋ ਜਿਹੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੇਲੇ ਹੁੰਦੇ ਹਨ। ਬਾਦਲ ਦੇ ਮੰਤਰੀਆਂ ਵੱਲੋਂ ਮਹਿਲਾ ਅਧਿਆਪਕਾਂ ਨਾਲ ਕੀਤੇ ਮਾੜੇ ਵਰਤਾਅ ਪੰਜਾਬ ਦੇ ਲੋਕ ਭੁੱਲੇ ਨਹੀਂ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਕਾਲੀ ਸਰਕਾਰ ਵੱਲੇ ਕੀਤੇ ਵਾਅਦੇ ਅੱਜ ਵੀ ਯਾਦ ਹਨ, ਜਿਨ੍ਹਾਂ ਤੋਂ ਕੈਪਟਨ ਅਮਰਿੰਦਰ ਸਿੰਘ ਮੁਕਰ ਗਏ ਹਨ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏ.ਆਈ.ਈ., ਈ.ਜੀ.ਐੱਸ, ਐੱਸ.ਟੀ.ਆਰ., ਅਤੇ ਕੱਚੇ ਅਧਿਆਪਕਾਂ ਨੇ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 6 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਅਤੇ ਮੰਤਰੀ ਲੋਕਾਂ ਜਾਂ ਅਧਿਆਪਕਾਂ ਦੀਆਂ ਮੰਗਾਂ ਲਈ ਮੁੱਖ ਮੰਤਰੀ ਕੋਲ ਨਹੀਂ ਜਾਂਦੇ, ਸਗੋਂ ਆਪਣੀਆਂ ਕੁਰਸੀਆਂ ਤੇ ਪਰਿਵਾਰਾਂ ਦੀਆਂ ਨੌਕਰੀਆਂ ਲਈ ਜਾਂਦੇ ਹਨ।  

ਇਹ ਵੀ ਪੜ੍ਹੋ-ਖਾਤਾਧਾਰਕਾਂ ਨੂੰ ਵੱਡੀ ਰਾਹਤ, EPFO ਨੇ ਆਧਾਰ ਨੂੰ UAN ਨਾਲ ਲਿੰਕ ਕਰਨ ਦੀ ਵਧਾਈ ਮਿਆਦ

Anmol gagan mannAnmol gagan mann

ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਉਸ ਸਮੇਂ ਦੇ ਅਖਬਾਰ ਤੇ ਅਧਿਆਪਕਾਂ ਕੋਲ ਮੁੱਖ ਮੰਤਰੀ ਦੇ ਬਿਆਨਾਂ ਦੀ ਸੀਡੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੇ ਧਰਨੇ 'ਚ ਆ ਕੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ 'ਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ।

ਇਹ ਵੀ ਪੜ੍ਹੋ-ਇਜ਼ਰਾਈਲ ਤੋਂ ਬਾਅਦ ਹੁਣ ਇਹ ਦੇਸ਼ ਵੀ ਹੋਇਆ 'ਮਾਸਕ ਫ੍ਰੀ'

Anmol gagan mannAnmol gagan mann

ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ’ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਹੀ ਤਨਖਾਹਾਂ ਵਿੱਚ ਵਾਧਾ ਕੀਤਾ। ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸ਼ਚਿਤ ਹੁੰਦਾ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਚੈਲੰਜ ਕੀਤਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ 'ਚ ਬਣਾਏ ਗਏ ਪੰਜ ਸਮਾਰਟ ਸਕੂਲ ਹੀ ਸਰਕਾਰ ਦਿਖਾ ਦੇਵੇ।  ਆਪ ਆਗੂਆਂ ਨੇ ਕਿਹਾ ਕਿ 2022 ਦੀਆਂ ਚੋਣਾਂ 'ਚ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਤੋਂ ਬਾਅਦ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮੀਤ ਹੇਅਰ ਅਤੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਸਮੇਤ ਪੂਰੀ ਟੀਮ ਨੇ ਮੋਹਾਲੀ ਵਿਖੇ ਅਧਿਆਪਕਾਂ ਦੇ ਧਰਨੇ 'ਚ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ-ਕੋਰੋਨਾ ਦੀ ਦੂਜੀ ਲਹਿਰ ਨਾਲ ਅਰਥਵਿਵਸਥਾ ਨੂੰ 2 ਲੱਖ ਕਰੋੜ ਰੁਪਏ ਦਾ ਨੁਕਸਾਨ : RBI ਦੀ ਰਿਪੋਰਟ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement