
‘ਆਪ’ ਦੇ ਤਿੰਨੋਂ ਵਿਧਾਇਕ 3 ਜੂਨ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ।
ਚੰਡੀਗੜ੍ਹ - ਪੰਜਾਬ ਕਾਂਗਰਸ ਵਿਚ ਮੱਚਿਆ ਘਮਸਾਨ ਅਜੇ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਤਿੰਨੋਂ ਵਿਧਾਇਕ ਸੁਖਪਾਲ ਖਹਿਰਾ, ਜਗਦੇਵ ਕਮਾਲੂ ਅਤੇ ਪਿਰਮਲ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ। ਖਹਿਰਾ, ਕਮਾਲੂ ਅਤੇ ਪਿਰਮਲ ਸਿੰਘ ਰਣਦੀਪ ਸੁਰਜੇਵਾਲਾ ਦੇ ਨਾਲ ਰਾਹੁਲ ਗਾਂਧੀ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ਵਿਖੇ ਗਏ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ‘ਆਪ’ ਦੇ ਤਿੰਨੋਂ ਵਿਧਾਇਕ 3 ਜੂਨ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ।
ਖਹਿਰਾ ਸਮੇਤ ਤਿੰਨੋਂ ਆਪ ਵਿਧਾਇਕਾਂ ਦੀ ਕਾਂਗਰਸ ਵਿਚ ਐਂਟਰੀ ਦਾ ਰਾਸਤਾ ਪ੍ਰਿਯੰਕਾ ਗਾਂਧੀ ਨੇ ਖੋਲ੍ਹਿਆ ਸੀ ਪਰ ਜਰੀਆ ਰਣਦੀਪ ਸੁਰਜੇਵਾਲ ਬਣੇ। ਪਾਰਟੀ ਹਾਈਕਮਾਨ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ 28 ਮਈ ਨੂੰ ਇਹਨਾਂ ਵਿਧਾਇਕਾਂ ਦੀ ਜੁਆਇਨਿੰਗ ਦਾ ਸਮਾਂ ਤੈਅ ਹੋ ਗਿਆ ਸੀ ਪਰ ਫਿਰ ਬਾਅਦ ਵਿਚ ਇਸ ਨੂੰ ਰੋਕ ਦਿੱਤਾ ਗਿਆ।
Captain Amarinder, Sukhpal Khaira
ਪਹਿਲਾ ਇਹ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤਿੰਨਾਂ ਵਿਧਾਇਕਾਂ ਨੂੰ ਪਾਰਟੀ ਜੁਆਇਨ ਕਰਵਾਉਣਗੇ ਪਰ ਰਾਵਤ ਕਾਂਗਰਸ ਦੇ ਮਤਭੇਦਾਂ ਕਾਰਨ ਦਿੱਲੀ ਵਿਚ ਰੁੱਝ ਗਏ। ਇਸੇ ਕਾਰਨ ਮੁੱਖ ਮੰਤਰੀ ਨੇ ਖਹਿਰਾ ਸਮੇਤ ਤਿੰਨ ਵਿਧਾਇਕਾਂ ਨੂੰ 28 ਮਈ ਨੂੰ ਸ਼ਾਮਲ ਨਹੀਂ ਕੀਤਾ, ਪਰ 3 ਜੂਨ ਨੂੰ ਇਨ੍ਹਾਂ ਨੇਤਾਵਾਂ ਦੀ ਸ਼ਮੂਲੀਅਤ ਉਸ ਸਮੇਂ ਕੀਤੀ ਗਈ ਜਦੋਂ ਮੁੱਖ ਮੰਤਰੀ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਸਨ। ਜਦੋਂ ਉਹ ਆਪਣਾ ਪੱਖ ਦਿੱਲੀ ਵਿਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਸਾਹਮਣੇ ਰੱਖਣ ਜਾ ਰਹੇ ਸਨ।