ਅਲਾਇੰਸ ਵਲੋਂ ਕੇਂਦਰ ਤੋਂ ਐਸ ਸੀ ਪ੍ਰਵਾਰਾਂ ਦੀ ਆਮਦਨ ਹੱਦ ਵਧਾਉਣ ਦੀ ਮੰਗ
Published : Jun 17, 2021, 6:21 am IST
Updated : Jun 17, 2021, 6:21 am IST
SHARE ARTICLE
image
image

ਅਲਾਇੰਸ ਵਲੋਂ ਕੇਂਦਰ ਤੋਂ ਐਸ ਸੀ ਪ੍ਰਵਾਰਾਂ ਦੀ ਆਮਦਨ ਹੱਦ ਵਧਾਉਣ ਦੀ ਮੰਗ


ਚੰਡੀਗੜ੍ਹ, 16 ਜੂਨ (ਸੁਰਜੀਤ ਸਿੰਘ ਸੱਤੀ) : ਨੈਸ਼ਨਲ ਸ਼ੈਡਿਊਲਡ ਕਾਸਟਸ ਅਲਾਇੰਸ (ਐਨਐਸਸੀਏ) ਨੇ ਅੱਜ ਕੇਂਦਰ ਸਰਕਾਰ ਨੂੰ  ਦੇਸ਼ ਦੀਆਂ ਅਨੁਸੂਚਿਤ ਜਾਤੀਆਂ ਲਈ ਉਨ੍ਹਾਂ ਦੀ ਮੌਜੂਦਾ ਦੁਰਦਸ਼ਾ ਨੂੰ  ਧਿਆਨ ਵਿਚ ਰਖਦਿਆਂ ਆਮਦਨ ਹੱਦ ਵਿਚ ਤੁਰਤ ਵਾਧਾ ਕਰਨ ਦੀ ਅਪੀਲ ਕੀਤੀ |  
ਸੰਸਥਾ ਨੇ ਕਿਹਾ ਕਿ ਆਮਦਨ ਹੱਦ 2.5 ਲੱਖ ਸਾਲਾਨਾ ਹੱਦ ਤੋਂ ਵਧਾ ਕੇ ਅੱਠ ਲੱਖ ਰੁਪਏ ਮੌਜੂਦਾ ਹਾਲਾਤ ਨੂੰ  ਮੱਦੇਨਜ਼ਰ ਵਧਾਉਣੀ ਚਾਹੀਦੀ ਹੈ ਤਾਂ ਜੋ ਅਨੁਸੂਚਿਤ ਜਾਤੀਆਂ ਦੇ ਪ੍ਰਵਾਰਾਂ ਨੂੰ  ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ | ਉਨ੍ਹਾਂ ਮੰੰਗ ਕੀਤੀ ਕਿ ਮੌਜੂਦਾ ਸਮੇਂ  ਵਿਚ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ਵਿਚ ਬਹੁਤ ਵੱਡਾ ਵਾਧਾ ਹੋ ਰਿਹਾ ਹੈ ਅਤੇ ਅਸਮਾਨ ਨੂੰ  ਛੂਹ ਰਹੀਆਂ ਹਨ | ਇਨ੍ਹਾਂ ਹਾਲਾਤ ਵਿਚ ਲੋਕਾਂ ਦਾ ਜੀਵਨ ਗੁਜ਼ਾਰਨਾ ਬਹੁਤ ਮੁਸ਼ਕਲ ਹੋ ਗਿਆ ਹੈ | ਇਸ ਸਬੰਧ ਵਿਚ ਮਾਪਦੰਡ ਤੈਅ ਕਰਨ ਦੀ ਮੰਗ ਦੀ ਗੱਲ ਕਰਦਿਆਂ ਕੈਂਥ ਨੇ ਅੱਗੇ ਕਿਹਾ ਕਿ ਇਸ ਨੂੰ  ਕੀਮਤ ਸੂਚਕਾਂਕ ਨਾਲ ਜੋੜ ਕੇ ਅਨੁਸੂਚਿਤ ਜਾਤੀਆਂ ਨੂੰ  ਰਾਹਤ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ  ਬਹੁਤ ਮੁਸ਼ਕਲ ਹਾਲਾਤ ਵਿਚ ਰਹਿਣਾ ਪੈ ਰਿਹਾ ਹੈ | ਇਸ ਲਈ ਕੇਂਦਰ ਸਰਕਾਰ ਦਾ ਸੰਵਿਧਾਨਕ ਫ਼ਰਜ਼ ਬਣਦਾ ਹੈ ਕਿ ਉਹ ਆਮਦਨ ਹੱਦ ਨੂੰ  ਵਧਾ ਕੇ ਉਨ੍ਹਾਂ ਦੀ ਮਦਦ ਕਰੇ |

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement