ਮੋਟਰਾਂ ਦੀ ਬਿਜਲੀ ਸਪਲਾਈ ਪੰਜ ਦਿਨਾਂ ਤੋਂ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਨੇ ਕੀਤਾ ਮੁੱਖ ਮਾਰਗ ਜਾ
Published : Jun 17, 2021, 2:20 am IST
Updated : Jun 17, 2021, 2:20 am IST
SHARE ARTICLE
image
image

ਮੋਟਰਾਂ ਦੀ ਬਿਜਲੀ ਸਪਲਾਈ ਪੰਜ ਦਿਨਾਂ ਤੋਂ ਬੰਦ ਹੋਣ ਦੇ ਰੋਸ ਵਜੋਂ ਕਿਸਾਨਾਂ ਨੇ ਕੀਤਾ ਮੁੱਖ ਮਾਰਗ ਜਾਮ

ਭਵਾਨੀਗੜ੍ਹ ,16 ਜੂਨ ( ਗੁਰਪ੍ਰੀਤ ਸਿੰਘ ਸਕਰੌਦੀ): ਪਿਛਲੇ ਪੰਜ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਠੱਪ ਹੋਣ ਤੋਂ ਪ੍ਰੇਸ਼ਾਨ ਭਵਾਨੀਗੜ੍ਹ ਦੇ ਪਿੰਡ ਚੰਨੋ, ਮੁਨਸ਼ੀਵਾਲਾ ਤੇ ਮਸਾਣੀ ਦੇ ਕਿਸਾਨਾਂ ਵੱਲੋਂ ਪਿੰਡ ਕਾਲਾਝਾੜ ਪੁਲੀਸ ਚੌਕੀ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰਕੇ ਧਰਨਾ ਦਿੱਤਾ ਗਿਆ । 
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਬਲਜਿੰਦਰ ਸਿੰਘ ਗੋਗੀ, ਰਜਿੰਦਰ ਸਿੰਘ ਮੁਨਸ਼ੀਵਾਲਾ, ਭੁਪਿੰਦਰ ਸਿੰਘ, ਬੇਅੰਤ ਸਿੰਘ ਚੰਨੋ, ਜਗਵਿੰਦਰ ਸਿੰਘ ਜੋਗਾ ਤੇ ਬਲਵਿੰਦਰ ਸਿੰਘ ਮੁਨਸ਼ੀਵਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਆਏ ਤੇਜ ਝੱਖੜ  ਨਾਲ ਬਿਜਲੀ ਦੇ ਖੰਭੇ ਤੇ ਤਾਰਾਂ ਟੁੱਟ ਜਾਣ ਕਾਰਣ ਲਗਾਤਾਰ ਪੰਜ ਦਿਨਾਂ ਤੋਂ ਕਿਸਾਨਾਂ ਦੇ ਖੇਤਾਂ ਦੀਆਂ ਮੋਟਰਾਂ ਨੂੰ ਬਿਜਲੀ ਸਪਲਾਈ ਨਹੀਂ ਹੋ ਰਹੀ । ਕਿਸਾਨਾਂ ਨੇ ਦੋਸ਼ ਲਾਇਆ ਕਿ ਕੁਦਰਤ ਦੀ ਕਰੋਪੀ ਤੋਂ ਪੰਜ ਦਿਨ ਬਾਅਦ ਵੀ ਪਾਵਰਕਾਮ ਬਿਜਲੀ ਸਪਲਾਈ ਚਾਲੂ ਨਹੀਂ ਕਰ ਸਕਿਆ , ਜਿਸ ਕਾਰਨ ਤਕਰੀਬਨ 200 ਖੇਤੀ ਮੋਟਰਾਂ ਖੜੀਆਂ ਹਨ । ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਾਣੀ ਨਾ ਹੋਣ ਕਾਰਣ ਝੋਨੇ ਦੀ ਲਵਾਈ ਰੁੱਕ ਗਈ ਹੈ । ਕਿਸਾਨਾਂ ਨੇ ਕਿਹਾ ਕਿ ਇਸ ਸਬੰਧੀ ਪਾਵਰਕਾਮ ਦੇ ਨਦਾਮਪੁਰ ਸਬ ਡਵੀਜਨ ਦਫ਼ਤਰ ਦੇ ਅਧਿਕਾਰੀਆਂ ਨੂੰ ਕਈ ਵਾਰ ਬੇਨਤੀ ਕਰਨ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ, ਜਿਸ ਕਰਕੇ ਕਿਸਾਨਾਂ ਨੂੰ ਮਜਬੂਰੀ ’ਚ ਧਰਨਾ ਲਾਉਣਾ ਪਿਆ । 

ਫੋਟੋ =16 -9

ਭਵਾਨੀਗੜ੍ਹ ਨੇੜੇ ਕਾਲਾਝਾੜ ਵਿਖੇ ਮੁੱਖ ਮਾਰਗ ਤੇ ਜਾਮ ਲਗਾ ਕੇ ਨਾਅਰੇਬਾਜ਼ੀ ਕਰ    
    

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement