
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ
ਚੰਡੀਗੜ੍ਹ-ਗੈਂਗਸਟਰ ਜੈਪਾਲ ਭੁੱਲਰ ਦੇ ਪੋਸਟਮਾਰਟਮ ਦੀ ਮੰਗ ਨੂੰ ਲੈ ਕੇ ਉਸ ਦੇ ਪਿਤਾ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 17 ਜੂਨ ਭਾਵ ਅੱਜ ਸੁਣਵਾਈ ਹੋਣੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਆਸਟ੍ਰੇਲੀਆ 'ਚ ਸਿਰਫ 60 ਸਾਲ ਤੋਂ ਵਧੇਰੇ ਉਮਰ ਦੇ ਲੋਕਾਂ ਨੂੰ ਹੀ ਲੱਗੇਗੀ ਇਹ ਕੋਰੋਨਾ ਵੈਕਸੀਨ
ਹਾਲਾਂਕਿ ਹੁਣ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਅਸੀਂ ਹੁਣ ਸੁਪਰੀਮ ਕੋਰਟ ਦਾ ਰੁੱਖ ਕਰਾਂਗੇ। ਪਰਿਵਾਰ ਵੱਲੋਂ ਪੁਲਸ 'ਤੇ ਜੈਪਾਲ ਭੁੱਲਰ ਦੇ ਝੂਠੇ ਐਂਕਾਊਂਟਰ ਦੇ ਦੋਸ਼ ਲਾਏ ਗਏ ਹਨ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੇ ਸਰੀਰ 'ਤੇ ਤਸੀਹਿਆਂ ਦੇ ਕਈ ਨਿਸ਼ਾਨ ਹਨ ਤੇ ਮੁੜ ਪੋਸਟਮਾਰਟਮ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ।
ਇਹ ਵੀ ਪੜ੍ਹੋ-ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ 'ਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ : ਬਲਬੀਰ ਸਿੱਧੂ
ਪੰਜਾਬ ਹਰਿਆਣਾ ਕੋਰਟ ਨੇ ਕਿਹਾ ਕਿ ਜਿਥੇ ਇਹ ਕਾਰਵਾਈ ਹੋਈ ਹੈ ਪਰਿਵਾਰ ਉਥੇ ਜਾ ਕੇ ਅਪੀਲ ਕਰ ਸਕਦਾ ਹੈ ਅਤੇਇਹ ਸਾਡੇ ਅਧਿਕਾਰ ਖੇਤਰ ਤੋਂ ਬਾਹਰ ਹੈ। ਦੱਸ ਦਈਏ ਕਿ ਕੋਲਕਾਤਾ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅਜੇ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਹਿਮਾਚਲ ਦੇ ਸਾਬਕਾ CM ਦਾ ਪੋਤਾ ਚੇਤਨ ਪਰਮਾਰ ਪਾਬੰਦੀਸ਼ੁਦਾ ਦਵਾਈਆਂ ਦੇ ਕਾਰੋਬਾਰ 'ਚ ਨਾਮਜ਼ਦ
ਜੈਪਾਲ ਭੁੱਲਰ ਦੇ ਪਿਤਾ ਦਾ ਕਹਿਣਾ ਹੈ ਕਿ ਜਦ ਤੱਕ ਲਾਸ਼ ਦਾ ਦੁਬਾਰਾ ਪੋਸਟਮਾਰਟਮ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਆਪਣੇ ਬੇਟੇ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਹਾਲਾਂਕਿ ਇਸ ਤੋਂ ਪਹਿਲਾਂ ਗੈਂਗਸਟਰ ਦੇ ਪਿਤਾ ਭੁਪਿੰਦਰ ਸਿੰਘ ਨੇ ਰਜਿਸਟਰਾਰ ਨੂੰ ਅਰਜ਼ੀ ਦੇ ਕੇ ਕਿਹਾ ਸੀ ਕਿ ਜੈਪਾਲ ਦੇ ਪੋਸਟਮਾਰਟਮ ’ਤੇ ਛੇਤੀ ਸੁਣਵਾਈ ਕੀਤੀ ਜਾਵੇ ਤੇ ਜਦੋਂ ਤਕ ਪੋਸਟਮਾਰਟਮ ਨਹੀਂ ਹੁੰਦਾ, ਉਦੋਂ ਤਕ ਮ੍ਰਿਤਕ ਦੇਹ ਪੀ.ਜੀ.ਆਈ. ਵਿਖੇ ਰੱਖੀ ਜਾਵੇ।