
ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ।
ਚੰਡੀਗੜ੍ਹ: ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (Punjab Subordinate Services Selection Board) ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ (Written Examination) ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ।
Recruitment Exam
ਹੋਰ ਪੜ੍ਹੋ: ਆਰਥਿਕ ਤੰਗੀ ਨਾਲ ਜੂਝ ਰਹੇ ਤਿੰਨ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ
ਉਹਨਾਂ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਪਹਿਲਾ ਐਲਾਨੇ ਪ੍ਰੋਗਰਾਮ ਅਨੁਸਾਰ 2 ਮਈ 2021 ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕੋਵਿਡ-19 ਦੀ ਦੂਜੀ ਲਹਿਰ ਦੇ ਕਾਰਨ ਪੰਜਾਬ ਸਰਕਾਰ (Punjab Government) ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਸੀ।
Raman Behl
ਹੋਰ ਪੜ੍ਹੋ: Shopping ਕਰਨ ਤੋਂ ਰੋਕਣ 'ਤੇ ਪਤਨੀ ਨੇ ਪਤੀ ਨੂੰ ਦਿੱਤੀ ਖੌਫ਼ਨਾਕ ਮੌਤ, ਪਾਇਆ ਉਬਲਦਾ ਪਾਣੀ
ਹੁਣ ਜਦੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਤਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ਅਤੇ ਸਰਕਾਰ ਦੀ ਘਰ-ਘਰ ਰੋਜਗਾਰ ਦੇਣ ਦੀ ਨੀਤੀ ਪ੍ਰਤੀ ਪ੍ਰਤੀਬੱਧਤਾ ਦੇ ਮੱਦੇਨਜ਼ਰ ਬੋਰਡ ਵਲੋਂ ਵੱਖ-ਵੱਖ ਅਸਾਮੀਆਂ ਲਿਖਤੀ ਪ੍ਰੀਖਿਆਵਾਂ ਲੈਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਦੀ ਲੜੀ ਵਜੋਂ ਪਟਵਾਰੀ, ਜਿਲੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ।