
ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਚੰਡੀਗੜ੍ਹ: ਬਟਾਲਾ ਜ਼ਿਲ੍ਹੇ ਦੀ ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ 21 ਜੂਨ 2021 ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ।
Taking action on the Viral video, The Punjab State Women's Commission has now directed the concerned SSP to make all the children of the elderly mother to appear before the commission. pic.twitter.com/kDpEM4e8Lb
— Manisha Gulati (@ladyonrise) June 17, 2021
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਬਟਾਲਾ ਨੂੰ ਆਦੇਸ਼ ਦਿੱਤੇ ਕਿ ਮਾਮਲੇ ਨਾਲ ਸਬੰਧਤ ਡਿਪਟੀ ਸੁਪਰਡੈਂਟ ਦੀ ਡਿਊਟੀ ਲਗਾਏ ਜਾਵੇ ਕਿ ਉਹ ਮਾਤਾ ਦੇ ਧੀਆਂ ਅਤੇ ਪੁੱਤਰਾਂ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ।