Auto Refresh
Advertisement

ਖ਼ਬਰਾਂ, ਪੰਜਾਬ

ਜਲੰਧਰ: ਦਰਦਨਾਕ ਸੜਕ ਹਾਦਸੇ 'ਚ ਉਜੜੀਆਂ ਪਰਿਵਾਰ ਦੀਆਂ ਖੁਸ਼ੀਆਂ, ਮਾਂ-ਪੁੱਤ ਦੀ ਮੌਤ

Published Jun 17, 2021, 1:33 pm IST | Updated Jun 17, 2021, 1:33 pm IST

ਰਾਸ਼ਟਰੀ ਮੁੱਖ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

Road accident in Jalandhar
Road accident in Jalandhar

ਜਲੰਧਰ:  ਜ਼ਿਲ੍ਹੇ ਦੇ ਰਾਸ਼ਟਰੀ ਮੁੱਖ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਾਂ-ਪੁੱਤ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇਕ 8 ਸਾਲਾ ਬੱਚੀ ਦੀ ਲੱਤ ਟੁੱਟ ਗਈ, ਜਿਸ ਨੂੰ ਜਲੰਧਰ (Jalandhar ) ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Road accident in Jalandhar Road accident in Jalandhar

ਹੋਰ ਪੜ੍ਹੋ: ਧੀ ਨਾਲ ਛੇੜਛਾੜ ਕਰਦਾ ਸੀ ਨੌਜਵਾਨ, ਪਿਤਾ ਨੇ ਰੋਕਿਆ ਤਾਂ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਸੂਰਿਆ ਇਨਕਲੇਵ ਦੀ ਰਹਿਣ ਵਾਲੀ ਅਮਨਦੀਪ (Amandeep) (40) ਪਤਨੀ ਨਵਨੀਤ ਕੁਮਾਰ ਕਾਰ ਵਿਚ ਅਪਣੇ ਬੇਟੇ ਅਤੇ ਬੇਟੀ ਨਾਲ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਇਸ ਦੌਰਾਨ ਕਾਰ ਕਰਤਾਰਪੁਰ ਨੇੜੇ ਵ੍ਹਾਈਟ ਸਪਾਟ ਹੋਟਲ ਕੋਲ ਸੜਕ ਕੰਢੇ ਖੜ੍ਹੇ ਇਕ ਟਰੱਕ ਨਾਲ ਜਾ ਟਕਰਾਈ। ਇਸ ਭਿਆਨਕ ਟੱਕਰ ਵਿਚ ਅਮਨਦੀਪ ਕੌਰ ਅਤੇ ਉਸ ਦੇ ਬੇਟੇ ਤੇਜਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦਕਿ ਪਿੱਛ ਬੈਠੀ ਉਸ ਦੀ ਬੇਟੀ ਸੀਰਤ ਗੰਭੀਰ ਜ਼ਖਮੀ ਹੋ ਗਈ।

Road AccidentRoad Accident

ਹੋਰ ਪੜ੍ਹੋ: 12th Result: CBSE ਨੇ ਸੁਪਰੀਮ ਕੋਰਟ ਨੂੰ ਦੱਸਿਆ ਨਤੀਜਾ ਬਣਾਉਣ ਦਾ ਫਾਰਮੂਲਾ

ਮੌਕੇ ’ਤੇ ਪਹੁੰਚੀ ਪੁਲਿਸ (Police) ਟੀਮ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਐਲ਼ਾਨ ਦਿੱਤਾ ਅਤੇ ਜ਼ਖਮੀ ਲੜਕੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜਲੰਧਰ ਭੇਜ ਦਿੱਤਾ ਗਿਆ। ਹਾਦਸੇ ਦੀ ਖ਼ਬਰ ਤੋਂ ਬਾਅਦ ਅਮਨਦੀਪ ਕੌਰ ਦਾ ਪਤੀ ਨਵਨੀਤ ਕੁਮਾਰ ਸਦਮੇ ਵਿਚ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਅਮਨਦੀਪ ਕੌਰ ਅਤੇ ਉਸ ਦੇ ਪਤੀ ਨਵਨੀਤ ਕੁਮਾਰ ਸਰਕਾਰੀ ਸਕੂਲ ਵਿਚ ਅਧਿਆਪਕ ਹਨ।

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement