
ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਵਨੀਤ ਸਿੰਘ ਬਿੱਟੂ ਨਿਜੀ ਤੌਰ 'ਤੇ ਤਲਬ
ਚੰਡੀਗੜ੍ਹ, 16 ਜੂਨ (ਭੁੱਲਰ) : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਨੇ ਅੱਜ ਇਕ ਮਾਮਲੇ ਵਿਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ 22 ਜੂਨ 2021 ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦਸਿਆ ਕਿ ਪਵਨ ਕੁਮਾਰ ਟੀਨੂੰ ਵਲੋਂ ਇਕ ਇਤਰਾਜ ਯੋਗ ਵਾਇਰਲ ਵੀਡੀਉ ਅਤੇ ਅਖ਼ਬਾਰਾਂ ਵਿਚ ਪ੍ਰਕਾਸ਼ਤ ਖ਼ਬਰਾਂ ਸਬੰਧੀ ਸ਼ਿਕਾਇਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕੀਤੀ ਗਈ ਸੀ | ਉਨ੍ਹਾਂ ਦਸਿਆ ਕਿ ਕਮਿਸ਼ਨ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ਦੀ ਧਾਰਾ 12 (2)ਏ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆimage ਹੈ ਅਤੇ ਇਸ ਸਬੰਧ ਵਿਚ 22-06-2021 ਨੂੰ ਸਵੇਰੇ 11:30 ਵਜੇ ਸੁਣਵਾਈ ਨਿਰਧਾਰਤ ਕੀਤੀ ਗਈ ਹੈ |.