SGPC ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ
Published : Jun 17, 2021, 5:59 pm IST
Updated : Jun 17, 2021, 6:18 pm IST
SHARE ARTICLE
SGPC
SGPC

ਧਾਰਮਿਕ ਪ੍ਰੀਖਿਆ ਦਾ ਮੰਤਵ ਨੌਜੁਆਨੀ ਨੂੰ ਸਿੱਖ ਰਹਿਣੀ ਵਿਚ ਪ੍ਰਪੱਕ ਕਰਨਾ- ਬੀਬੀ ਜਗੀਰ ਕੌਰ

ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

Bibi Jagir Kaur Bibi Jagir Kaur

ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਧਰਮ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖ-ਸੱਭਿਆਚਾਰ ਤੋਂ ਜਾਣੂ ਹੋਣਗੇ ਤਾਂ ਨਿਰਸੰਦੇਹ ਕੌਮ ਦੀ ਚੜ੍ਹਦੀ ਕਲਾ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸੇ ਤਹਿਤ ਹੀ ਬੀਤੇ ਲੰਮੇ ਅਰਸੇ ਤੋਂ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਹਰ ਸਾਲ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਹਿੱਸਾ ਲੈਂਦੇ ਹਨ।

SGPC SGPC

ਇਸ ਵਾਰ ਵੀ 50 ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 990 ਵਿਦਿਆਰਥੀਆਂ ਨੇ ਵਜ਼ੀਫ਼ਾ ਪ੍ਰਾਪਤ ਕੀਤਾ, ਜਦਕਿ 17 ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਮੈਰਿਟ ਵਿਚ ਸਥਾਨ ਬਣਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਦਾ ਸਿੱਖ ਰਹਿਣੀ ਵਿਚ ਪ੍ਰਪੱਕ ਹੋਣਾ ਬੇਹੱਦ ਜ਼ਰੂਰੀ ਹੈ

Photo

ਅਤੇ ਸ਼੍ਰੋਮਣੀ ਕਮੇਟੀ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜ ਰਹੀ ਹੈ। ਬੀਬੀ ਜਗੀਰ ਕੌਰ ਨੇ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅਤੇ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰਨ ਲਈ ਰੁਚਿਤ ਰਹਿਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਾਰਮਿਕ ਪ੍ਰੀਖਿਆ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM
Advertisement