ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ
Published : Jun 17, 2021, 6:46 pm IST
Updated : Jun 17, 2021, 6:46 pm IST
SHARE ARTICLE
Om Parkash Soni
Om Parkash Soni

ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਦੇ ਉਸਾਰੀ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਰਾਜ ਵਿੱਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ। ਇਹਨਾਂ ਸੰਸਥਾਨਾਂ ਵਿੱਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ  ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਲਈ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਤਾਂ ਜੋ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਸੂਬੇ ਵਿੱਚ ਨੌਕਰੀ ਕਰਨ ਲਈ ਆਕਰਸ਼ਿਤ ਕੀਤਾ ਜਾ ਸਕੇ।

Captain Amarinder SinghCaptain Amarinder Singh

ਸੋਨੀ ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਤਿਆਰ ਕਰਵਾਈਆਂ ਜਾ ਰਹੀਆਂ ਨਵੀਆਂ ਸਿਹਤ ਸੰਸਥਾਵਾਂ ਦੇ ਕਾਰਜ ਦਾ ਮਹੀਨਾਵਾਰ ਮੁਲਾਂਕਣ ਕਰ ਰਹੇ ਸਨ। ਮੀਟਿੰਗ ਵਿੱਚ ਡਾ. ਰਾਜ ਬਹਾਦੁਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਡੀ.ਕੇ. ਤਿਵਾੜੀ, ਡਾਕਟਰ ਸੁਜਾਤਾ ਸ਼ਰਮਾ ਡਾਇਰੈਕਟਰ, ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਦੇ ਪਿ੍ਰੰਸੀਪਲ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ। 

OP SoniOP Soni

ਸਟੇਟ ਇੰਸਟੀਚਿਊਟ ਫ਼ਾਰ ਕੈਂਸਰ ਰਿਸਰਚ ਅੰਮਿ੍ਰਤਸਰ ਅਤੇ ਪਟਿਆਲਾ ਦੇ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਹੁਕਮ ਕੀਤੇ ਕਿ ਇਹ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਣ ਤਾਂ ਜੋ ਜਲਦ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਸਟੇਟ ਇੰਸਟੀਚਿਊਟ ਫਾਰ ਕੈਂਸਰ ਲਈ ਭਰਤੀ ਪ੍ਰੀਕਿ੍ਰਆ ਆਰੰਭ ਕਰ ਦਿੱਤੀ ਗਈ ਹੈ

ਜਿਸ ਤਹਿਤ 39 ਸਹਾਇਕ ਪ੍ਰੋਫੈਸਰ, 38 ਐਸੋਸ਼ੀਏਟ ਪ੍ਰੋਫੈਸਰ ਅਤੇ 28 ਪ੍ਰੋਫੈਸਰਾਂ ਦੀ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਭਰਤੀ ਪ੍ਰੀਕਿ੍ਰਆ ਆਗਾਮੀ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਈ ਜਾਵੇਗੀ। ਤਿਵਾੜੀ ਨੇ ਡਾਕਰਟੀ ਸਿੱਖਿਆ ਅਤੇ ਖੋਜ਼ ਬਾਰੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ 120 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਅਕਤੂਬਰ,2021 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤੇ ਜਾਵੇਗਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement