ਅਕਾਲੀ ਦਲ ਦੇ ਸਰਗਰਮ ਆਗੂ ਸੁਖਵਿੰਦਰ ਸਿੰਘ ਮੂਨਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ
Published : Jun 17, 2021, 6:22 am IST
Updated : Jun 17, 2021, 6:22 am IST
SHARE ARTICLE
image
image

ਅਕਾਲੀ ਦਲ ਦੇ ਸਰਗਰਮ ਆਗੂ ਸੁਖਵਿੰਦਰ ਸਿੰਘ ਮੂਨਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ

ਟਾਂਡਾ ਉੜਮੁੜ 16 ਜੂਨ (ਅੰਮਿ੍ਤਪਾਲ ਬਾਜਵਾ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ  ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਹੁਸ਼ਿਆਪੁਰ ਤੋਂ ਅਕਾਲੀ ਦਲ ਬਾਦਲ ਦੇ ਸਰਗਰਮ ਅਤੇ ਉਘੇ ਆਗੂ ਸੁਖਵਿੰਦਰ ਸਿੰਘ ਮੂਨਕ ਨੇ ਅਕਾਲੀ ਦਲ ਬਾਦਲ ਨੂੰ  ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਮੂਲੀਅਤ ਕੀਤੀ |
ਅਕਾਲੀ ਦਲ ਬਾਦਲ ਹੁਸ਼ਿਆਰਪੁਰ ਦੇ ਐਸ.ਸੀ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ: ਸੁਖਵਿੰਦਰ ਸਿੰਘ ਮੂਨਕ ਨੇ ਅਕਾਲੀ ਦਲ ਬਾਦਲ ਤੋਂ ਪਾਰਟੀ ਦੇ ਜਰਨਲ ਸਕੱਤਰ ਸ: ਮਨਜੀਤ ਸਿੰਘ ਦਸੂਹਾ ਦੀ ਪ੍ਰੇਰਣਾ ਸਦਕਾ ਕਿਨਾਰਾ ਕਰ ਲਿਆ | ਇਸ ਮੌਕੇ ਬੋਲਦਿਆਂ ਸ. ਸੁਖਵਿੰਦਰ ਸਿੰਘ ਮੂਨਕ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ ਵਿਚ ਚਾਪਲੂਸਾਂ ਦਾ ਬੋਲਬਾਲਾ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀਂ ਹੈ ਅਤੇ ਅਕਾਲੀ ਦਲ ਬਾਦਲ ਇਕ ਕਾਰਪੋਰੇਟ ਘਰਾਣਾ ਬਣ ਕੇ ਰਹਿ ਗਿਆ ਹੈ | ਉਨ੍ਹਾਂ ਕਿਹਾ ਕਿ ਛੇਤੀ ਹੀ ਉਨ੍ਹਾਂ ਦੇ ਹੋਰ ਸਾਥੀ ਵੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋਣਗੇ | ਸ. ਮੂਨਕ ਨੂੰ  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜਾ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕਰਵਾਇਆ | ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸ: ਢੀਂਡਸਾ ਨੇ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋਏ ਸ: ਸੁਖਵਿੰਦਰ ਸਿੰਘ ਮੂਨਕ ਨੂੰ  ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿਤਾ ਜਾਵੇਗਾ | ਇਸ ਮੌਕੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ, ਸ: ਮਨਜੀਤ ਸਿੰਘ ਦਸੂਹਾ ਅਤੇ ਸ. ਮਨਿੰਦਰਪਾਲ ਸਿੰਘ ਬਰਾੜ ਵੀ ਮੌਜੂਦ ਸਨ |

ਫੌਟੋ ਕੈਪਸਨ- ਸੁਖਵਿੰਦਰ ਸਿੰਘ ਮੂਨਕ ਨੂੰ ਸੌ੍ਰਮਣੀ ਅਕਾਲੀ ਦਲ ਸੰਯੂਕਤ ਪਾਰਟੀ ਵਿਚ ਸਾਮਲ ਕਰਦੇ ਹੋਏ ਸੁਖਦੇਵ ਸਿੰਘ ਸਿੰਘ ਢੀਡਸਾ ਅਤੇ ਪਰਮਿੰਦਰ ਸਿੰਗ ਢੀਡਸਾ ਨਾਲ ਖੜੈ ਮਨਜੀਤ ਸਿੰਗ ਦਸੂਹਾਂ 01

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement