‘ਅਗਨੀਪਥ’ ਯੋਜਨਾ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ: ਮਲਵਿੰਦਰ ਸਿੰਘ ਕੰੰਗ
Published : Jun 17, 2022, 9:49 pm IST
Updated : Jun 17, 2022, 9:52 pm IST
SHARE ARTICLE
‘Agnipath’ scheme is a treachery with youngsters, says Malvinder Singh Kang
‘Agnipath’ scheme is a treachery with youngsters, says Malvinder Singh Kang

‘ਆਪ’ ਨੇ ਅਗਨੀਪੱਥ ਯੋਜਨਾ ਲਈ ਭਾਰਤ ਸਰਕਾਰ ਦੀ ਕੀਤੀ ਅਲੋਚਨਾ, ਤੁਰੰਤ ਵਾਪਸ ਲੈਣ ਦੀ ਕੀਤੀ ਮੰਗ

 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਅਗਨੀਪੱਥ’ ਯੋਜਨਾ ਰਾਸ਼ਟਰ ਹਿੱਤ ਦੇ ਖ਼ਿਲਾਫ਼ ਹੈ ਅਤੇ ਇਸ ਦੇ ਕਾਰਨ ਪੂਰੇ ਦੇਸ਼ ’ਚ ਹਿੰਸਕ ਅੰਦੋਲਨ ਹੋ ਰਹੇ ਹਨ।

 -‘Agnipath’ scheme is a treachery with youngsters, says Malvinder Singh Kang-‘Agnipath’ scheme is a treachery with youngsters, says Malvinder Singh Kang

ਜ਼ਿਕਰਯੋਗ ਹੈ ਕਿ ਸੁਰੱਖਿਆ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਕਮੇਟੀ ਅਤੇ ਕੇਂਦਰ ਸਰਕਾਰ ਨੇ ਫੌਜ ’ਚ ਕੁੱਲ ਚਾਰ ਸਾਲਾਂ ਲਈ ਫੌਜੀ ਭਰਤੀ ਕਰਨ ਲਈ ਨਵੀਂ ਸਕੀਮ ‘ਅਗਨੀਪੱਥ’ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੈਨਾ ਦੇ ਅਧਿਕਾਰੀਆਂ ਅਤੇ ਦੇਸ਼ ਵਾਸੀਆਂ ਦੀ ਦੇਸ਼ ਭਗਤੀ ਦੀ ਭਾਵਨਾ ਲਈ ਕੇਂਦਰ ਸਰਕਾਰ ਨੇ ਕੋਈ ਉਚਿੱਤ ਕਦਮ ਨਹੀਂ ਚੁੱਕਿਆ। ਮੋਦੀ ਸਰਕਾਰ ਦੇ ਇਸ ਲਾਪਰਵਾਹੀ ਅਤੇ ਗ਼ੈਰ ਜ਼ਿੰਮੇਵਾਰਨਾ ਰਵਈਏ ਕਾਰਨ ਨੌਜਵਾਨ ਅਗਨੀਪੱਥ ਦਾ ਵਿਰੋਧ ਕਰਨ ਲਈ ਸੜਕਾਂ ’ਤੇ ਉਤਰ ਆਏ ਹਨ।  

 -‘Agnipath’ scheme is a treachery with youngsters, says Malvinder Singh Kang-‘Agnipath’ scheme is a treachery with youngsters, says Malvinder Singh Kang

‘ਆਪ’ ਆਗੂ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਫੌਜ ਵਿੱਚ ਦੋ ਲੱਖ ਤੋਂ ਜ਼ਿਆਦਾ ਆਸਾਮੀਆਂ ਖਾਲ੍ਹੀ ਹਨ ਅਤੇ ਇਨਾਂ ਆਸਾਮੀਆਂ ਲਈ ਤਰੰਤ ਭਰਤੀ ਸ਼ੁਰੂ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਭਵਿੱਖ ’ਚ ਅਜਿਹੀ ਕਿਸੇ ਵੀ ਯੋਜਨਾ ਨੂੰ ਲਾਗੂ ਕਰਨ ਤੋਂ ਪਹਿਲਾਂ ਰੱਖਿਆ ਨਾਲ ਜੁੜੇ ਮਾਮਲੇ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸ਼ੈਸਨ ਜਾਂ ਸਰਬ ਪਾਰਟੀ ਮੀਟਿੰਗ ਲਾਜ਼ਮੀ ਸੱਦੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement