ਕੇਂਦਰ ਸਰਕਾਰ ਨੇ ਅਗਨੀਪਥ ਸਕੀਮ ਨਾਲ ਦੇਸ਼ ਦੇ ਨੌਜਵਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ - ਮੁੱਖ ਮੰਤਰੀ
Published : Jun 17, 2022, 7:32 pm IST
Updated : Jun 17, 2022, 7:32 pm IST
SHARE ARTICLE
Bhagwant Mann
Bhagwant Mann

ਪੰਜਾਬੀ ਨੌਜਵਾਨਾਂ, ਜਿਹੜੇ ਫੌਜ ਵਿੱਚ ਸ਼ਾਮਲ ਹੋ ਕੇ ਹਮੇਸ਼ਾ ਆਪਣੀ ਮਾਤ-ਭੂਮੀ ਦੀ ਸੇਵਾ ਲਈ ਤਿਆਰ ਰਹਿੰਦੇ ਹਨ, ਦਾ ਵੱਡਾ ਨੁਕਸਾਨ ਹੈ।

 

ਚੰਡੀਗੜ੍ਹ -  ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ ਲਾਗੂ ਕਰਨ ਦੇ ਹਾਲੀਆ ਫੈਸਲੇ ਨੂੰ ਪਿਛਾਂਹ ਖਿੱਚੂ ਕਦਮ ਦੱਸ ਕੇ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਰਾਸ਼ਟਰ ਤੇ ਨੌਜਵਾਨਾਂ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ।

ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਸਰਕਾਰ ਦੇ ਇਸ ਕਦਮ ਦੀ ਨੁਕਤਾਚੀਨੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਤੋਂ ਬਾਅਦ ਜਵਾਨੀ ਉਤੇ ਇਹ ਗੰਭੀਰ ਹਮਲਾ ਹੈ, ਜਿਹੜਾ ਗ਼ੈਰ-ਵਾਜਬ ਅਤੇ ਨਾਜਾਇਜ਼ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੌਜਵਾਨਾਂ, ਜਿਹੜੇ ਫੌਜ ਵਿੱਚ ਸ਼ਾਮਲ ਹੋ ਕੇ ਹਮੇਸ਼ਾ ਆਪਣੀ ਮਾਤ-ਭੂਮੀ ਦੀ ਸੇਵਾ ਲਈ ਤਿਆਰ ਰਹਿੰਦੇ ਹਨ, ਦਾ ਵੱਡਾ ਨੁਕਸਾਨ ਹੈ।

PM ModiPM Modi

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਮੁਲਕ ਵਿੱਚ ਚੱਲ ਰਹੀ ਮੰਦਭਾਗੀ ਸਥਿਤੀ ਦਾ ਝਲਕਾਰਾ ਮਿਲਦਾ ਹੈ ਕਿਉਂਕਿ ਸੱਤਾ ਵਿਚਲੀ ਪਾਰਟੀ ਬਿਨਾਂ ਨੌਜਵਾਨਾਂ ਦੀ ਪਰਵਾਹ ਕੀਤੇ ਬੇਪ੍ਰਵਾਹੀ ਨਾਲ ਮੁਲਕ ਨੂੰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਸਮਝੀ ਭਰੇ ਫੈਸਲੇ ਨੇ ਮੁਲਕ ਨੂੰ ਬਲਦੀ ਦੇ ਬੂਥੇ ਦੇ ਦਿੱਤਾ ਹੈ ਕਿਉਂਕਿ ਦੇਸ਼ ਦਾ ਨੌਜਵਾਨ ਸੜਕਾਂ ਉਤੇ ਆ ਕੇ ਕੇਂਦਰ ਸਰਕਾਰ ਦੇ ਇਸ ਗ਼ੈਰ-ਜ਼ਿੰਮੇਵਾਰਾਨਾ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਫੈਸਲੇ ਦੀ ਜ਼ੋਰਦਾਰ ਖ਼ਿਲਾਫ਼ਤ ਕਰਦੀ ਹੈ, ਜਿਹੜਾ ਨੌਜਵਾਨਾਂ ਨੂੰ ਉਮਰ ਭਰ ਦੇਸ਼ ਦੀ ਸੇਵਾ ਦੇ ਮੌਕੇ ਤੋਂ ਵਾਂਝਾ ਕਰ ਕੇ ਸਿਰਫ਼ ਚਾਰ ਸਾਲ ਮਗਰੋਂ ਉਨ੍ਹਾਂ ਨੂੰ ਬੇਕਾਰ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਇਕ ਵੀ ਨੌਜਵਾਨ ਨੂੰ ਫੌਜ ਵਿੱਚ ਨੌਕਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ‘ਅਗਨੀਪਥ’ ਸਕੀਮ ਰਾਹੀਂ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲਾਂ ਲਈ ਫੌਜ ਵਿੱਚ ਸੇਵਾ ਕਰਨ ਦੀ ਇਜਾਜ਼ਤ ਦਿੱਤੀ ਹੈ, ਉਹ ਵੀ ਪੈਨਸ਼ਨ ਤੋਂ ਬਗ਼ੈਰ। ਭਗਵੰਤ ਮਾਨ ਨੇ ਕਿਹਾ ਕਿ ਇਹ ਉਸ ਭਾਰਤੀ ਫੌਜ ਦੀ ਘੋਰ ਨਿਰਾਦਰੀ ਹੈ, ਜਿਸ ਦੀ ਬਹਾਦਰੀ, ਬਲੀਦਾਨ ਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਦੀ ਸੇਵਾ ਵਿਰਾਸਤ ਰਹੀ ਹੈ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕਦਮ ਨਾਲ ਦੇਸ਼ ਦੇ ਨੌਜਵਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਗੁੱਸਾ ਕੇਂਦਰ ਸਰਕਾਰ ਦੇ ਇਸ ਨਾਸਮਝੀ ਵਾਲੇ ਕਦਮ ਦਾ ਹੀ ਨਤੀਜਾ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਮੁਲਕ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਫੌਰੀ ਵਾਪਸ ਲਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

ਸਿੱਖਾਂ 'ਤੇ ਕਿਉਂ ਲੱਗਦਾ ਹੈ UAPA ? "ਕਾਨੂੰਨ ਮੱਕੜੀ ਦਾ ਜਾਲਾ ਹੈ"

09 Dec 2023 5:12 PM

Batala News: 13 ਸਾਲ ਦੀ ਉਮਰ 'ਚ ਹੋਇਆ Marriage, ਸਹੇਲੀ ਦੇ ਕਹਿਣ 'ਤੇ Chitta ਪੀਣ ਲੱਗ ਪਈ' ਸੁਣੋ ਵੱਡੇ ਖੁਲਾਸੇ..

09 Dec 2023 5:09 PM

Tarn Taran News: ਨਿੱਕੇ-ਨਿੱਕੇ ਜਵਾਕ ਪੀਂਦੇ Chitta, ਇਕ Phone ਕਰਨ 'ਤੇ ਮਿਲ ਜਾਂਦੀ ਪੁੜੀ, ਸੁਣੋ Pind ਵਾਲਿਆਂ ਦਾ

09 Dec 2023 4:36 PM

Today Gurdaspur News- Mehak Sharma Antim Yatra | Latest Punjab News

09 Dec 2023 3:51 PM

Today Punjab News: ਸਾਈਕਲ ਦਾ ਵੀ ਸਟੈਂਡ ਹੁੰਦਾ, ਪਰ ਬਾਦਲਾਂ ਦਾ ਨਹੀਂ, ਸੱਤਾ ਦੀ ਕੁਰਸੀ ਵਾਸਤੇ ਇਹ ਗਧੇ ਨੂੰ ਵੀ ਪਿਓ

09 Dec 2023 3:09 PM