'ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਹੈ'
ਚੰਡੀਗੜ੍ਹ: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਵਧਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ "ਫੌਜ ਵਿੱਚ ਭਰਤੀ 'ਤੇ 2 ਸਾਲ ਦੀ ਪਾਬੰਦੀ ਤੋਂ ਬਾਅਦ 4 ਸਾਲ ਤੱਕ ਫੌਜ ਵਿੱਚ ਰਹਿਣ ਦਾ ਕੇਂਦਰ ਦਾ ਨਵਾਂ ਫਰਮਾਨ ਸੁਣਾਇਆ ਹੈ।
lockquote class="twitter-tweet">
2 ਸਾਲ ਫੌਜ 'ਚ ਭਰਤੀ 'ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ..ਬਾਅਦ ‘ਚ ਪੈਨਸ਼ਨ ਵੀ ਨਾ ਮਿਲੇ..ਇਹ ਫੌਜ ਦਾ ਵੀ ਅਪਮਾਨ ਹੈ..ਦੇਸ਼ ਦੇ ਨੌਜਵਾਨਾਂ ਨਾਲ ਵੀ ਧੋਖਾ ਹੈ..ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ..ਬਿਨਾਂ ਸੋਚੇ ਸਮਝੇ ਲਏ ਗਏ ਫ਼ੈਸਲੇ ਦਾ ਨਤੀਜਾ ਹੈ..ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ..
— Bhagwant Mann (@BhagwantMann) June 17, 2022
ਬਾਅਦ ਵਿੱਚ ਉਹਨਾਂ ਨੂੰ ਪੈਨਸ਼ਨ ਵੀ ਨਹੀਂ ਮਿਲਣੀ। ਇਹ ਫੌਜ ਦਾ ਅਪਮਾਨ ਹੈ ਅਤੇ ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਇਹ ਗੁੱਸਾ ਅਣਜਾਣੇ ਵਿੱਚ ਲਏ ਗਏ ਫੈਸਲੇ ਦਾ ਨਤੀਜਾ ਹੈ। ਅਸੀਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਾਂ।