ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ
Published : Jun 17, 2022, 1:50 pm IST
Updated : Jun 17, 2022, 1:50 pm IST
SHARE ARTICLE
photo
photo

21 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ

 

 ਮੁਹਾਲੀ : ਉੱਤਰੀ ਭਾਰਤ ਵਿੱਚ ਕੜਾਕੇ ਦੀ ਗਰਮੀ ਤੋਂ ਬਾਅਦ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦਾ ਅਸਰ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਤੜਕੇ 3 ਵਜੇ ਭਾਰੀ ਮੀਂਹ ਪਿਆ। ਬਾਰਿਸ਼ ਤੋਂ ਪਹਿਲਾਂ ਰਾਤ 12 ਵਜੇ ਤੋਂ ਅਸਮਾਨ 'ਚ ਬਿਜਲੀ ਚਮਕਦੀ ਰਹੀ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਸਨ, ਜਿਸ ਕਾਰਨ ਲੋਕਾਂ ਨੇ ਠੰਡਕ ਮਹਿਸੂਸ ਕੀਤੀ। ਇਸ ਤੋਂ ਬਾਅਦ ਮੀਂਹ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ। ਸਵੇਰੇ 4 ਵਜੇ ਤਾਪਮਾਨ 27 ਡਿਗਰੀ ਸੀ।

RainRain

ਠੰਡੀਆਂ ਹਵਾਵਾਂ ਨੇ ਜਿੱਥੇ ਲੋਕਾਂ ਨੂੰ ਰਾਹਤ ਦਿੱਤੀ, ਉੱਥੇ ਹੀ ਲੋਕਾਂ ਦੀ ਆਵਾਜਾਈ ਵੀ ਵਧ ਗਈ। ਅੱਜ ਲੁਧਿਆਣਾ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੀ। ਬੱਦਲਾਂ ਦੀ ਗਰਜ ਨਾਲ ਰੁਕ-ਰੁਕ ਕੇ ਮੀਂਹ ਪਿਆ। ਹਾਲਾਂਕਿ 17 ਜੂਨ ਤੋਂ 21 ਜੂਨ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਕਈ ਇਲਾਕਿਆਂ 'ਚ ਦੇਰ ਰਾਤ ਤੋਂ ਬਿਜਲੀ ਗੁੱਲ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

RainRain

ਸ਼ੁੱਕਰਵਾਰ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਫ਼ਿਰੋਜ਼ਪੁਰ ਜ਼ਿਲ੍ਹੇ ਦਾ ਤਾਪਮਾਨ 31 ਡਿਗਰੀ, ਅੰਮ੍ਰਿਤਸਰ 27 ਡਿਗਰੀ, ਪਟਿਆਲਾ 29 ਡਿਗਰੀ, ਜਲੰਧਰ 29 ਡਿਗਰੀ, ਬਠਿੰਡਾ 32 ਡਿਗਰੀ, ਮੋਗਾ 31 ਡਿਗਰੀ, ਸ੍ਰੀ ਫ਼ਤਹਿਗੜ੍ਹ ਸਾਹਿਬ 29 ਡਿਗਰੀ ਰਹੇਗਾ। ਮੌਸਮ ਦੇ ਇਸ ਬਦਲਾਅ ਦਾ ਸ਼ਹਿਰ ਵਾਸੀ ਖੂਬ ਆਨੰਦ ਲੈ ਰਹੇ ਹਨ। ਬੀਤੀ ਸ਼ਾਮ ਤੋਂ ਹੀ ਪੀਏਯੂ, ਕਿਪਸ ਮਾਰਕੀਟ ਆਦਿ ਇਲਾਕਿਆਂ ਵਿੱਚ ਭਾਰੀ ਭੀੜ ਇਕੱਠੀ ਹੋ ਗਈ ਅਤੇ ਲੋਕ ਸੈਰ ਕਰਦੇ ਦੇਖੇ ਗਏ।

 

Rain In Chandigarh Rain In Chandigarh

ਮੌਸਮ ਵਿਭਾਗ ਮੁਤਾਬਕ ਹੁਣ 4 ਤੋਂ 5 ਦਿਨਾਂ ਤੱਕ ਬੱਦਲ ਛਾਏ ਰਹਿਣਗੇ। ਸਵੇਰੇ ਪਏ ਮੀਂਹ ਕਾਰਨ ਨੌਕਰੀਪੇਸ਼ਾ ਲੋਕਾਂ ਅਤੇ ਵਿਦਿਆਰਥੀਆਂ ਨੂੰ ਆਉਣ-ਜਾਣ ਵਿੱਚਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਤੋਂ ਬਚਦੇ ਹੋਏ ਲੋਕ ਛਤਰੀਆਂ ਲੈ ਕੇ ਆਪਣੇ ਦਫ਼ਤਰਾਂ ਆਦਿ ਨੂੰ ਚਲੇ ਗਏ। ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿੱਚ ਆਏ ਬਦਲਾਅ ਨਾਲ ਕਈ ਸ਼ਹਿਰ ਵਾਸੀਆਂ ਦਾ ਰੁਖ ਪਹਾੜਾਂ ਵੱਲ ਹੋ ਗਿਆ ਹੈ। ਮੌਸਮ ਦਾ ਆਨੰਦ ਲੈਣ ਲਈ ਲੋਕਾਂ ਨੇ ਪਹਾੜੀ ਇਲਾਕਿਆਂ ਵਿੱਚ ਜਾਣਾ ਸ਼ੁਰੂ ਕਰ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement