ਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨੇ ਐਕਟਿਵਾ ਨੂੰ ਮਾਰੀ ਜ਼ਬਰਦਸਤ ਟੱਕਰ, ਬੱਚੀ ਦੀ ਗਈ ਜਾਨ
Published : Jun 17, 2022, 2:04 pm IST
Updated : Jun 17, 2022, 2:04 pm IST
SHARE ARTICLE
photo
photo

ਪਰਿਵਾਰ ਦੇ ਤਿੰਨ ਲੋਕ ਗੰਭੀਰ ਜ਼ਖਮੀ

 

 ਲੁਧਿਆਣਾ: ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਵੀਰਵਾਰ ਦੇਰ ਸ਼ਾਮ ਇੱਕ ਮਿੰਨੀ ਟਰੱਕ ਡਰਾਈਵਰ ਨੇ  ਐਕਟਿਵਾ ਸਵਾਰ ਪਰਿਵਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਕਟਿਵਾ 'ਤੇ 2 ਬੱਚੇ ਅਤੇ ਉਨ੍ਹਾਂ ਦੇ ਮਾਤਾ-ਪਿਤਾ ਸਮੇਤ ਕੁੱਲ 4 ਲੋਕ ਬੈਠੇ ਸਨ।

deathdeath

ਦੱਸਿਆ ਜਾ ਰਿਹਾ ਹੈ ਕਿ ਬੱਚੀ ਦੀਆਂ ਅੰਤੜੀਆਂ ਵੀ ਸਰੀਰ 'ਚੋਂ ਨਿਕਲ ਚੁੱਕੀਆਂ ਸਨ। ਕੁੜੀ ਦਾ ਦਿਲ ਬਾਹਰ ਆ ਕੇ ਸੜਕ 'ਤੇ ਡਿੱਗ ਪਿਆ ਸੀ। ਜਦਕਿ ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਅਤੇ ਭਰਾ ਗੰਭੀਰ ਜ਼ਖਮੀ ਹੋ ਗਏ। ਲੜਕੀ ਦੇ ਭਰਾ ਦੀ ਹਾਲਤ ਵੀ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਜ਼ਖਮੀਆਂ ਨੂੰ ਓਸਵਾਲ ਹਸਪਤਾਲ 'ਚ ਭਰਤੀ ਕਰਵਾਇਆ।

deathdeath

ਇਸ ਦੇ ਨਾਲ ਹੀ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੇ ਦੀ ਹਾਲਤ ਕਾਫੀ ਗੰਭੀਰ ਹੈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ 'ਤੇ ਹੀ ਵਾਹਨ ਛੱਡ ਕੇ ਫਰਾਰ ਹੋ ਗਿਆ। ਮਰਨ ਵਾਲੀ ਲੜਕੀ ਦੀ ਪਛਾਣ ਪ੍ਰਿਅੰਕਾ ਵਾਸੀ ਗੁਰਾਇਆ ਵਜੋਂ ਹੋਈ ਹੈ। ਉਸ ਦੇ ਪਿਤਾ ਜਸਵਿੰਦਰ ਸਿੰਘ (36), ਮਾਂ ਅਰਚਨਾ (35) ਅਤੇ ਛੋਟਾ ਭਰਾ ਮਨਦੀਪ (7) ਜ਼ਖ਼ਮੀ ਹੋ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement