ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣਗੇ 205 ਸਿੱਖ ਸ਼ਰਧਾਲੂ
Published : Jun 17, 2023, 1:27 pm IST
Updated : Jun 17, 2023, 1:27 pm IST
SHARE ARTICLE
Gurdwara Dehra Sahib Lahore
Gurdwara Dehra Sahib Lahore

ਇਹ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤੇਗਾ

 

ਅੰਮ੍ਰਿਤਸਰ - 205 ਸ਼ਰਧਾਲੂਆਂ ਦਾ ਜੱਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਅੰਬੈਸੀ ਨੇ ਵੀਜ਼ੇ ਜਾਰੀ ਕਰ ਦਿੱਤੇ ਹਨ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ ਭੇਜਿਆ ਜਾ ਰਿਹਾ ਹੈ। ਜਿਸ ਦੇ ਲਈ 205 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। 

ਪ੍ਰਤਾਪ ਸਿੰਘ ਅਨੁਸਾਰ ਜੱਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਵੇਗਾ। ਇਹ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਦੱਸਿਆ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement