ਅੰਮ੍ਰਿਤਸਰ 'ਚ ਦੋ ਕਾਰਾਂ ਦੀ ਆਪਸ ਵਿਚ ਹੋਈ ਭਿਆਨਕ ਟੱਕਰ, ਕਾਰਾਂ ਦੇ ਉੱਡੇ ਪਰਖੱਚੇ

By : GAGANDEEP

Published : Jun 17, 2023, 2:41 pm IST
Updated : Jun 17, 2023, 2:41 pm IST
SHARE ARTICLE
photo
photo

ਕੁੱਤੇ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ

 

ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੁੱਤੇ ਨੂੰ ਬਚਾਉਂਦੇ ਸਮੇਂ ਦੋ ਕਾਰਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਇਕ ਕਾਰ ਦਾ ਅਗਲਾ ਹਿੱਸਾ ਅਤੇ ਦੂਜੀ ਦੀ ਡਿੱਗੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ। ਕਾਰ ਸੁਰੱਖਿਆ ਵਿਸ਼ੇਸ਼ਤਾਵਾਂ ਕਾਰਨ ਵਿਚਕਾਰਲੀ ਸੀਟ ਵਾਲੇ ਯਾਤਰੀ ਬਚ ਗਏ ਅਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਿਸ ਨੇ ਦੋਵੇਂ ਕਾਰਾਂ ਨੂੰ ਥਾਣੇ ਲਿਆ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਇਨਸਾਨੀਅਤ ਹੋਈ ਸ਼ਰਮਸਾਰ: ਵਿਅਕਤੀ ਦੇ ਕੁੱਤੇ ਨੂੰ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ

ਘਟਨਾ ਅੰਮ੍ਰਿਤਸਰ ਦੀ ਸੁਲਤਾਨਵਿੰਡ ਨਹਿਰ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਇਥੇ ਦੋ ਕਾਰਾਂ ਦੀ ਆਪਸ 'ਚ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਾਹਮਣੇ ਤੋਂ ਆ ਰਹੀ ਸਵਿਫਟ ਡਿਜ਼ਾਇਰ ਕਾਰ ਦੀ ਡਿੱਗੀ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ, ਜਦਕਿ ਪਿੱਛੇ ਆ ਰਹੀ ਆਈ-20 ਦਾ ਬੰਪਰ ਅਤੇ ਬੋਨਟ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਦੋਵਾਂ ਕਾਰਾਂ ਦੇ ਡਰਾਈਵਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਇਹ ਵੀ ਪੜ੍ਹੋ: ਕਪੂਰਥਲਾ 'ਚ 1.3 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ, ਮੁਲਜ਼ਮ ਸਾਇਕਲ 'ਤੇ ਕਰਦੇ ਸਨ ਨਸ਼ੇ ਦੀ ਸਪਲਾਈ

ਸਵਿਫਟ ਕਾਰ ਚਾਲਕ ਅਨੁਸਾਰ ਉਹ ਟਾਹਲੀ ਸਾਹਿਬ ਗੁਰਦੁਆਰਾ ਮੱਥਾ ਟੇਕਣ ਜਾ ਰਿਹਾ ਸੀ। ਉਹ ਸੁਲਤਾਨਵਿੰਡ ਨਹਿਰ ਨੇੜੇ ਸੀ ਜਦੋਂ ਅਚਾਨਕ ਕਾਰ ਅੱਗੇ ਕੁੱਤਾ ਆ ਗਿਆ। ਜਿਸ ਤੋਂ ਬਾਅਦ ਉਸ ਨੂੰ ਅਚਾਨਕ ਬ੍ਰੇਕ ਲਗਾਉਣੀ ਪਈ। ਉਸ ਦੀ ਕਾਰ ਰੁਕ ਗਈ ਪਰ ਪਿੱਛੇ ਆ ਰਹੀ ਆਈ-20 ਕਾਰ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿਤੀ।

ਥਾਣਾ ਸੁਲਤਾਨਵਿੰਡ ਦੇ ਏਐਸਆਈ ਰਾਜ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਥਾਣੇ ਲਿਆਂਦਾ। ਏਐਸਆਈ ਰਾਜ ਕੁਮਾਰ ਨੇ ਦਸਿਆ ਕਿ ਦੋਵਾਂ ਵਾਹਨਾਂ ਦੇ ਕਾਗਜ਼ਾਤ ਚੈੱਕ ਕੀਤੇ ਗਏ ਹਨ। ਡਰਾਈਵਰਾਂ ਦੀ ਵੀ ਚੈਕਿੰਗ ਕੀਤੀ ਗਈ ਹੈ, ਦੋਵੇਂ ਵਾਹਨਾਂ ਦੇ ਡਰਾਈਵਰ ਕਿਸੇ ਵੀ ਤਰ੍ਹਾਂ ਨਸ਼ੇ ਵਿਚ ਨਹੀਂ ਸਨ। ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਜਾਂਚ ਉਪਰੰਤ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement