ਅੱਜ PM ਮੋਦੀ ਨਾਲ ਮੁਲਾਕਾਤ ਕਰਨਗੇ CM ਮਾਨ, ਪੰਜਾਬ ਦੇ ਬਕਾਇਆ ਫੰਡ ਨੂੰ ਲੈ ਕੇ ਹੋਵੇਗੀ ਚਰਚਾ
Published : Jun 17, 2023, 12:25 pm IST
Updated : Jun 17, 2023, 12:25 pm IST
SHARE ARTICLE
CM Bhagwant Singh Mann, PM Modi
CM Bhagwant Singh Mann, PM Modi

ਕੇਂਦਰ ਵੱਲ ਪੰਜਾਬ ਦਾ 5800 ਕਰੋੜ ਦਾ ਫੰਡ ਪਿਆ ਹੈ ਬਕਾਇਆ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੀਟਿੰਗ ਵਿਚ ਭਗਵੰਤ ਮਾਨ ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਹਿੱਸੇ ਵਿਚੋਂ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਕੁੱਲ 5800 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕਰਨਗੇ। ਕੇਂਦਰ ਸਰਕਾਰ ਕੋਲ ਪੰਜਾਬ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 3,600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਦੇ 600 ਕਰੋੜ ਰੁਪਏ ਬਕਾਇਆ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਪੂੰਜੀ ਸਹਾਇਕ ਲਈ 1600 ਕਰੋੜ ਰੁਪਏ ਦਾ ਫੰਡ ਵੀ ਰੋਕ ਦਿੱਤਾ ਗਿਆ ਹੈ।

ਇਸ ਦੇ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਆਰਥਿਕ ਚੁਣੌਤੀ ਬਣੀ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਵਿਚ ਸੁਪਰੀਮ ਕੋਰਟ ਜਾਣ ਦਾ ਮਨ ਬਣਾ ਲਿਆ ਹੈ। ਪਰ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ 'ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਦੇ ਵਿੱਤ ਵਿਭਾਗ ਨੇ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿਚ ਕੇਂਦਰ ਸਰਕਾਰ ਕੋਲ ਪੰਜਾਬ ਦੇ ਹਿੱਸੇ ਦੀ ਬਕਾਇਆ ਰਕਮ ਦੱਸੀ ਗਈ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਹ ਫੰਡ ਕਿੰਨੇ ਸਮੇਂ ਤੋਂ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਨਹੀਂ ਮਿਲ ਰਿਹਾ।

ਹਾਲ ਹੀ ਵਿਚ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੰਡੀਗੜ੍ਹ-ਪੰਚਕੂਲਾ ਦਾ ਦੌਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਨ.ਐਚ.ਐਮ ਅਧੀਨ ਤੰਦਰੁਸਤੀ ਕੇਂਦਰਾਂ ਲਈ ਪੰਜਾਬ ਨੂੰ ਫੰਡ ਦਿੱਤੇ ਹਨ। ਉਂਝ, ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦਾ ਪੈਸਾ ਰਾਜ ਸਕੀਮ ਤਹਿਤ ਆਪਣੇ ਮੁਹੱਲਾ ਕਲੀਨਿਕਾਂ ’ਤੇ ਖਰਚ ਕੀਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਕੇਂਦਰੀ ਸਕੀਮ ਪੰਜਾਬ ਨੇ ਹੀ ਬੰਦ ਕਰ ਦਿੱਤੀ ਹੈ ਤਾਂ ਫਿਰ ਫੰਡ ਕਿਉਂ ਜਾਰੀ ਕੀਤੇ ਜਾਣ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement